- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੈਟਰੋਲ, ਡੀਜ਼ਲ ਦੀ ਕੀਮਤ ਵਿੱਚ 21 ਅਤੇ 20 ਪੈਸੇ ਦੀ ਕਮੀ
ਨਵੀਂ ਦਿੱਲੀ – ਪੈਟਰੋਲ-ਡੀਜ਼ਲ ਦੇ ਮੋਰਚੇ ਤੇ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ। ਗਲੋਬਲ ਪੱਧਰ ਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਤੋਂ ਬਾਅਦ ਇਸ ਸਾਲ ਅੱਜ ਲਗਾਤਾਰ ਦੂਜੀ ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ। ਪੈਟਰੋਲ ਦੀ ਕੀਮਤ 21 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ 20 ਪੈਸੇ ਪ੍ਰਤੀ ਲਿਟਰ ਤੱਕ ਘਟਾਈ ਗਈ ਹੈ। ਇਸ ਨਾਲ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 90.78 ਰੁਪਏ, ਜਦੋਂ ਕਿ ਡੀਜ਼ਲ ਦੀ 81.10 ਰੁਪਏ ਪ੍ਰਤੀ ਲਿਟਰ ਤੇ ਆ ਗਈ ਹੈ।ਗਲੋਬਲ ਪੱਧਰ ਤੇ ਕੱਚੇ ਤੇਲ ਦੀ ਕੀਮਤ 16 ਦਿਨਾਂ ਵਿੱਚ ਤਕਰੀਬਨ 15 ਫ਼ੀਸਦੀ ਡਿੱਗ ਚੁੱਕੀ ਹੈ ਅਤੇ ਮੌਜੂਦਾ ਸਮੇਂ ਬ੍ਰੈਂਟ ਕਰੂਡ 63 ਡਾਲਰ ਪ੍ਰਤੀ ਬੈਰਲ ਤੇ ਹੈ। ਕੱਚੇ ਤੇਲ ਵਿੱਚ ਇਸੇ ਤਰ੍ਹਾਂ ਅੱਗੇ ਨਰਮੀ ਬਣੀ ਰਹੀ ਤਾਂ ਪੈਟਰੋਲ-ਡੀਜ਼ਲ ਹੋਰ ਸਸਤਾ ਹੋਵੇਗਾ।ਪੰਜਾਬ-ਇੰਡੀਅਨ ਆਇਲ ਅਨੁਸਾਰ, ਜਲੰਧਰ ਸ਼ਹਿਰ ਵਿੱਚ ਪੈਟਰੋਲ ਦੀ ਕੀਮਤ 91 ਰੁਪਏ 76 ਪੈਸੇ ਅਤੇ ਡੀਜ਼ਲ ਦੀ 82 ਰੁਪਏ 83 ਪੈਸੇ ਪ੍ਰਤੀ ਲਿਟਰ ਤੇ ਹੈ। ਪਟਿਆਲਾ ਸ਼ਹਿਰ ਵਿੱਚ ਪੈਟਰੋਲ ਦੀ ਕੀਮਤ 92 ਰੁਪਏ 19 ਪੈਸੇ ਤੇ ਡੀਜ਼ਲ ਦੀ 83 ਰੁਪਏ 22 ਪੈਸੇ ਪ੍ਰਤੀ ਲਿਟਰ ਤੇ ਦਰਜ ਕੀਤੀ ਗਈ। ਲੁਧਿਆਣਾ ਸ਼ਹਿਰ ਵਿੱਚ ਪੈਟਰੋਲ ਦੀ ਕੀਮਤ 92 ਰੁਪਏ 31 ਪੈਸੇ ਤੇ ਡੀਜ਼ਲ ਦੀ 83 ਰੁਪਏ 33 ਪੈਸੇ ਪ੍ਰਤੀ ਲਿਟਰ ਤੇ ਦਰਜ ਕੀਤੀ ਗਈ।ਅੰਮ੍ਰਿਤਸਰ ਸ਼ਹਿਰ ਵਿੱਚ ਪੈਟਰੋਲ ਦੀ ਕੀਮਤ 92 ਰੁਪਏ 37 ਪੈਸੇ ਅਤੇ ਡੀਜ਼ਲ ਦੀ 83 ਰੁਪਏ 40 ਪੈਸੇ ਰਹੀ।ਮੁਹਾਲੀ ਵਿੱਚ ਪੈਟਰੋਲ ਦੀ ਕੀਮਤ 92 ਰੁਪਏ 67 ਪੈਸੇ ਅਤੇ ਡੀਜ਼ਲ ਦੀ 83 ਰੁਪਏ 66 ਪੈਸੇ ਪ੍ਰਤੀ ਲਿਟਰ ਹੈ। ਚੰਡੀਗੜ੍ਹ ਸ਼ਹਿਰ ਵਿੱਚ ਪੈਟਰੋਲ ਦੀ ਕੀਮਤ 87 ਰੁਪਏ 36 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ 80 ਰੁਪਏ 80 ਪੈਸੇ ਪ੍ਰਤੀ ਲਿਟਰ ਰਹੀ।


