- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੇਕਰ ਕਿਸਾਨ ਯੂਨੀਅਨਾਂ ਚਾਹੁਣ ਤਾਂ ਜਮੂਦ ਟੁੱਟ ਸਕਦੈ: ਤੋਮਰ
ਗਵਾਲੀਅਰ – ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਸਬੰਧੀ ਬਣਿਆ ਜਮੂਦ ਉਸ ਦਿਨ ਟੁੱਟੇਗਾ, ਜਿਸ ਦਿਨ ਕਿਸਾਨ ਯੂਨੀਅਨਾਂ ਇਸ ਮਸਲੇ ਦਾ ਹੱਲ ਕੱਢਣ ਦਾ ਫ਼ੈਸਲਾ ਕਰਨਗੀਆਂ। ਉਨ੍ਹਾਂ ਕਿਹਾ,‘ਸਰਕਾਰ ਵੀ ਕੋਈ ਰਾਹ ਕੱਢੇਗੀ। ਕੇਂਦਰ ਸਰਕਾਰ ਗੱਲਬਾਤ ਲਈ ਤਿਆਰ ਹੈ ਅਤੇ ਮਸਲੇ ਦਾ ਹੱਲ ਕਰਨਾ ਚਾਹੁੰਦੀ ਹੈ।’ ਖੇਤੀ ਮੰਤਰੀ ਅਸਾਮ ਚੋਣਾਂ ਲਈ ਭਾਜਪਾ ਦੇ ਪੱਖ ’ਚ ਪ੍ਰਚਾਰ ਕਰਨ ਮਗਰੋਂ ਇੱਥੇ ਪੁੱਜੇ ਸਨ। ਦੱਸਣਯੋਗ ਹੈ ਕਿ ਦਿੱਲੀ ਦੇ ਬਾਰਡਰਾਂ ’ਤੇ ਪਿਛਲੇ ਚਾਰ ਮਹੀਨਿਆਂ ਤੋਂ ਪੰਜਾਬ, ਹਰਿਆਣਾ ਤੇ ਯੂਪੀ ਤੋਂ ਆਏ ਕਿਸਾਨ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਲਈ ਮੁਜ਼ਾਹਰੇ ਕਰ ਰਹੇ ਹਨ।


