- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਤਿਵਾਦੀਆਂ ਵੱਲੋਂ ਮਾਰੇ ਗਏ ਆਕਾਸ਼ ਦੇ ਪਰਿਵਾਰ ਨਾਲ ਮਹਿਬੂਬਾ ਵੱਲੋਂ ਦੁੱਖ ਪ੍ਰਗਟ
ਸ੍ਰੀਨਗਰ – ਪੀਡੀਪੀ ਪ੍ਰਧਾਨ ਮਹਿਬੂਬਾ ਮੁਫ਼ਤੀ ਅੱਜ ਪਿਛਲੇ ਮਹੀਨੇ ਅਤਿਵਾਦੀਆਂ ਵੱਲੋਂ ਮਾਰੇ ਗਏ ਅਕਾਸ਼ ਮਹਿਰਾ ਦੇ ਘਰ ਗਈ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਅਕਾਸ਼, ਰਾਜੇਸ਼ ਮਹਿਰਾ ਦੇ ਪੁੱਤਰ ਹਨ ਜੋ ਸ੍ਰੀਨਗਰ ਸ਼ਹਿਰ ਵਿਚ ਮਸ਼ਹੂਰ ਕ੍ਰਿਸ਼ਨਾ ਢਾਬਾ ਚਲਾਉਂਦੇ ਹਨ। ਆਕਾਸ਼ ਨੂੰ 17 ਫਰਵਰੀ ਨੂੰ ਅਤਿਵਾਦੀਆਂ ਨੇ ਗੋਲੀ ਮਾਰ ਦਿੱਤੀ ਸੀ ਤੇ ਉਹ ਸਖ਼ਤ ਜ਼ਖ਼ਮੀ ਹੋ ਗਏ ਸਨ। 28 ਫਰਵਰੀ ਨੂੰ ਉਸ ਦੀ ਮੌਤ ਹੋ ਗਈ ਸੀ। ਮਹਿਬੂਬਾ ਦੇ ਨਾਲ ਇਸ ਮੌਕੇ ਪਾਰਟੀ ਜਨਰਲ ਸਕੱਤਰ ਮਹਿਬੂਬ ਬੇਗ਼ ਵੀ ਸਨ। ਕ੍ਰਿਸ਼ਨਾ ਢਾਬਾ ਸ਼ਹਿਰ ਦੇ ਉੱਚ ਸੁਰੱਖਿਆ ਵਾਲੇ ਖੇਤਰ ਵਿਚ ਸਥਿਤ ਹੈ। ਇਸ ਦੇ ਲਾਗੇ ਹੀ ਸੰਯੁਕਤ ਰਾਸ਼ਟਰ ਫ਼ੌਜੀ ਨਿਗਰਾਨ ਗਰੁੱਪ (ਭਾਰਤ ਤੇ ਪਾਕਿਸਤਾਨ), ਅਤੇ ਜੰਮੂ ਕਸ਼ਮੀਰ ਦੇ ਚੀਫ਼ ਜਸਟਿਸ ਦੀ ਰਿਹਾਇਸ਼ ਹੈ।


