- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੇਰਲਾ ਦੀਆਂ ਰਾਜ ਸਭਾ ਚੋਣਾਂ ਮੁਲਤਵੀ ਕਰਨ ਦਾ ਫ਼ੈਸਲਾ ਗ਼ੈਰਸੰਵਿਧਾਨਕ: ਯੇਚੁਰੀ
ਤਿਰੂਵਨੰਤਪੁਰਮ – ਸੀਪੀਆਈ (ਐੱਮ) ਦੇ ਸੀਨੀਅਰ ਆਗੂ ਸੀਤਾਰਾਮ ਯੇਚੁਰੀ ਨੇ ਕੇਰਲਾ ’ਚ ਰਾਜ ਸਭਾ ਦੀਆਂ ਤਿੰਨ ਸੀਟਾਂ ਲਈ ਚੋਣਾਂ ਮੁਲਤਵੀ ਕਰਨ ਦੇ ਚੋਣ ਕਮਿਸ਼ਨ ਦੇ ਫ਼ੈਸਲੇ ’ਤੇ ਅੱਜ ਸ਼ੱਕ ਜ਼ਾਹਿਰ ਕੀਤਾ ਅਤੇ ਇਸ ਨੂੰ ਗ਼ੈਰ-ਸੰਵਿਧਾਨਕ ਕਰਾਰ ਦਿੱਤਾ।ਖੱਬੀਆਂ ਪਾਰਟੀਆਂ ਲਈ ਕੇਰਲਾ ’ਚ ਚੋਣ ਪ੍ਰਚਾਰ ਕਰਨ ਗਏ ਯੇਚੁਰੀ ਨੇ ਕਿਹਾ ਕਿ ਚੋਣ ਕਮਿਸ਼ਨ ਦਾ ਫ਼ੈਸਲਾ ਰਾਜ ਸਭਾ ’ਚ ਕੇਰਲਾ ਨੂੰ ਨੁਮਾਇੰਦਿਗੀ ਦੇਣ ਤੋਂ ਇਨਕਾਰ ਕਰਨ ਵਰਗਾ ਹੈ। ਕੇਂਦਰ ਵੱਲੋਂ ਕੁਝ ਮੁੱਦੇ ਚੁੱਕੇ ਜਾਣ ਮਗਰੋਂ ਕਮਿਸ਼ਨ ਨੇ ਰਾਜ ਸਭਾ ਦੀਆਂ ਤਿੰਨ ਸੀਟਾਂ ’ਤੇ ਚੋਣਾਂ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਸੀ। ਕੇਂਦਰ ਦੀ ਭਾਜਪਾ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਯੇਚੁਰੀ ਨੇ ਕਿਹਾ ਕਿ ਸਰਕਾਰ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ਅਤੇ ਕੇਰਲਾ ’ਚ ਇਨ੍ਹਾਂ ਦੀ ਵਰਤੋਂ ਨਾਜਾਇਜ਼ ਢੰਗ ਨਾਲ ਮਿੱਥ ਕੇ ਕੀਤੀ ਜਾ ਰਹੀ ਹੈ। ਕੇਰਲਾ ਸਰਕਾਰ ਵੱਲੋਂ ਈਡੀ ਵਿਰੁੱਧ ਨਿਆਂਇਕ ਜਾਂਚ ਦੇ ਸੁਝਾਅ ਦੇ ਫ਼ੈਸਲੇ ’ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਬਿਆਨ ਬਾਰੇ ਯੇਚੁਰੀ ਨੇ ਕਿਹਾ ਕਿ ਕੇਂਦਰੀ ਮੰਤਰੀ ਨੂੰ ਸੰਵਿਧਾਨ ਮੁੜ ਤੋਂ ਪੜ੍ਹਨਾ ਚਾਹੀਦਾ ਹੈ। ਯੇਚੁਰੀ ਨੇ ਕਿਹਾ, ‘ਮਾਨਯੋਗ ਰੱਖਿਆ ਮੰਤਰੀ ਜੀ ਨੂੰ ਮੁੜ ਤੋਂ ਸੰਵਿਧਾਨ ਪੜ੍ਹਨਾ ਚਾਹੀਦਾ ਹੈ। ਕੋਈ ਵੀ ਕੇਂਦਰੀ ਏਜੰਸੀ ਸੂਬਾ ਸਰਕਾਰ ਦੀ ਪ੍ਰਵਾਨਗੀ ਤੋਂ ਬਿਨਾਂ ਕਿਸੇ ਸੂਬੇ ’ਚ ਦਖਲ ਨਹੀਂ ਦੇ ਸਕਦੀ ਅਤੇ ਜੇਕਰ ਸਬੰਧਤ ਸੂਬਾ ਇਜਾਜ਼ਤ ਨਹੀਂ ਦਿੰਦਾ ਤਾਂ ਉਸ ਨੂੰ ਅਦਾਲਤ ਕੋਲ ਜਾਣਾ ਚਾਹੀਦਾ ਹੈ।


