- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੂਬੇ ਵਿੱਚ ਖਰੀਦ ਦੇ ਤੀਸਰੇ ਦਿਨ 178542 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
ਚੰਡੀਗੜ੍ਹ – ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਤੀਜੇ ਦਿਨ 178542 ਮੀਟ੍ਰਿਕ ਟਨ ਖਰੀਦ ਕੀਤੀ ਗਈ ਸੂਬੇ ਵਿੱਚ 178542 ਮੀਟ੍ਰਿਕ ਟਨ ਕਣਕ ਸਰਕਾਰੀ ਏਜੰਸੀਆਂ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 46599 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 44615 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 43302 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 27089 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 600 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ।ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 16337 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। ਖਰੀਦ ਦੇ ਤੀਸਰੇ ਦਿਨ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 247505 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।


