- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦੇਸ਼ ਵਿੱਚ ਇਕ ਦਿਨ ਵਿੱਚ ਸਾਮ੍ਹਣੇ ਆਏ 1.68 ਲੱਖ ਮਾਮਲੇ
ਨਵੀਂ ਦਿੱਲੀ – ਭਾਰਤ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਪਿਛਲੇ ਸਾਲ ਵਾਂਗ ਇਸ ਸਾਲ ਅਪ੍ਰੈਲ ਮਹੀਨੇ ਵਿੱਚ ਮੁੜ ਕੋਰੋਨਾ ਕੇਸਾਂ ਵਿੱਚ ਤੇਜ਼ੀ ਆ ਗਈ ਹੈ। ਵਾਇਰਸ ਦੇ ਹੁਣ ਤੱਕ ਸਭ ਤੋਂ ਵੱਧ 1,68,912 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਕੁੱਲ ਗਿਣਤੀ ਵੱਧ ਕੇ 1,35,27,717 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਨੇ ਅੱਜ ਜਾਰੀ ਅੰਕੜਿਆਂ ਵਿੱਚ ਇਹ ਜਾਣਕਾਰੀ ਦਿੱਤੀ। ਦੇਸ਼ ਵਿੱਚ ਕੋਰੋਨਾ ਪੀੜਤ ਲੋਕਾਂ ਦੇ ਸਿਹਤਮੰਦ ਹੋਣ ਦੀ ਦਰ 90 ਫ਼ੀਸਦੀ ਤੋਂ ਵੀ ਘੱਟ ਰਹਿ ਗਈ ਹੈ। ਅੰਕੜਿਆਂ ਵਿਚ ਦੱਸਿਆ ਗਿਆ ਹੈ ਕਿ ਦੇਸ਼ ਵਿੱਚ ਜੇਰੇ ਇਲਾਜ ਮਰੀਜ਼ਾਂ ਦੀ ਗਿਣਤੀ 12 ਲੱਖ ਤੋਂ ਵੱਧ ਹੋ ਗਈ ਹੈ ਅਤੇ 904 ਹੋਰ ਲੋਕਾਂ ਦੀ ਮੌਤ ਹੋਣ ਤੋਂ ਬਾਅਦ ਹੁਣ ਤੱਕ ਮਾਰੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 1,70,179 ਹੋ ਗਈ ਹੈ ਅੰਕੜਿਆਂ ਮੁਤਾਬਕ ਇਸ ਬੀਮਾਰੀ ਤੋਂ ਹੁਣ ਤੱਕ 1,21,56,529 ਵਿਅਕਤੀ ਠੀਕ ਹੋ ਚੁੱਕੇ ਹਨ, ਜਦਕਿ ਮੌਤ ਦਰ 1,26 ਫ਼ੀਸਦੀ ਹੈ। ਖੋਜ ਮੁਤਾਬਿਕ 11 ਅਪ੍ਰੈਲ 2021 ਤੱਕ 25,78,06,986 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਵਿੱਚੋਂ 11,80,136 ਨਮੂਨਿਆਂ ਦੀ ਜਾਂਚ ਬੀਤੇ ਦਿਨ ਕੀਤੀ ਗਈ। ਜੇਕਰ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਦੇਸ਼ ਵਿੱਚ ਹੁਣ 10,45,28,565 ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਚੁੱਕੀ ਹੈ।ਮਹਾਰਾਸ਼ਟਰ ਕੋਰੋਨਾ ਦੇ ਸਰਗਰਮ ਕੇਸਾਂ ਵਿੱਚ ਸਭ ਤੋਂ ਪਹਿਲੇ ਨੰਬਰ ਤੇ ਹੈ। ਪਿਛਲੇ 24 ਘੰਟਿਆਂ ਦੌਰਾਨ ਸਰਗਰਮ ਕੇਸ 28,937 ਆਏ, ਜਿਸ ਨਾਲ ਕੋਰੋਨਾ ਕੇਸ 5,67,097 ਹੋ ਗਈ ਹੈ। ਇਸ ਦੌਰਾਨ ਸੂਬੇ ਵਿਚ 34,008 ਹੋਰ ਮਰੀਜ਼ ਸਿਹਤਮੰਦ ਹੋਏ, ਜਿਨ੍ਹਾਂ ਨੂੰ ਮਿਲਾ ਕੇ ਕੋਰੋਨਾ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ 27,82,161 ਪਹੁੰਚ ਗਈ ਹੈ। ਜਦਕਿ 349 ਹੋਰ ਮਰੀਜ਼ਾਂ ਦੀ ਮੌਤ ਨਾਲ ਮ੍ਰਿਤਕਾਂ ਦਾ ਅੰਕੜਾ ਵਧ ਕੇ 57,987 ਹੋ ਗਿਆ ਹੈ।


