- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਨਡਾ: ਬੀ.ਸੀ. ਵਿਚ ਤਿੰਨ ਦਿਨਾਂ ਦੌਰਾਨ ਕੋਰੋਨਾ ਦੇ 3,289 ਨਵੇਂ ਕੇਸ-18 ਮੌਤਾਂ
ਸਰੀ – ਬੀ.ਸੀ. ਵਿਚ ਕੋਰੋਨਾ ਦਾ ਕਹਿਰ ਅਜੇ ਥੰਮ੍ਹ ਨਹੀਂ ਰਿਹਾ ਅਤੇ ਪਿਛਲੇ ਤਿੰਨ ਦਿਨਾਂ ਦੌਰਾਨ ਕੋਵਿਡ-19 ਦੇ 3,289 ਨਵੇਂ ਕੇਸ ਸਾਹਮਣੇ ਆਏ ਹਨ। ਇਹ ਜਾਣਕਾਰੀ ਦਿੰਦਿਆਂ ਬੀ.ਸੀ. ਦੀ ਸੂਬਾਈ ਸਿਹਤ ਅਫ਼ਸਰ ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਦੱਸਿਆ ਹੈ ਕਿ ਸ਼ੁੱਕਰਵਾਰ ਨੂੰ 1,283, ਸ਼ਨੀਵਾਰ ਨੂੰ 1,036 ਅਤੇ ਐਤਵਾਰ ਨੂੰ 970 ਨਵੇਂ ਕੇਸ ਰਿਪੋਰਟ ਹੋਏ ਹਨ ਅਤੇ 18 ਵਾਇਰਸ ਪੀੜਤਾਂ ਦੀ ਮੌਤ ਹੋ ਗਈ ਹੈ।ਬੀ.ਸੀ. ਵਿਚ ਕੋਵਿਡ-19 ਦੇ ਕੇਸਾਂ ਦੀ ਗਿਣਤੀ 1,12,829 ਹੋ ਗਈ ਹੈ ਅਤੇ 1,513 ਮੌਤਾਂ ਹੋ ਚੁੱਕੀਆਂ ਹਨ। ਇਸ ਵੇਲੇ 368 ਵਾਇਰਸ ਪੀੜਤ ਹਸਪਤਾਲਾਂ ਵਿਚ ਦਾਖਿਲ ਹਨ ਜਿਨ੍ਹਾਂ ਵਿੱਚੋਂ 121 ਮਰੀਜ਼ ਆਈ.ਸੀ.ਯੂ. ਵਿਚ ਹਨ।ਡਾ. ਬੋਨੀ ਹੈਨਰੀ ਅਨੁਸਾਰ ਬੀ.ਸੀ. ਵਿਚ ਹੁਣ ਤਕ 1,112,101 ਲੋਕਾਂ ਨੂੰ ਵੈਕਸੀਨ ਪ੍ਰਦਾਨ ਕੀਤੀ ਜਾ ਚੁੱਕੀ ਹੈ।


