- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਖਿਲੇਸ਼ ਯਾਦਵ ਹੋਏ ਕੋਰੋਨਾ ਪਾਜ਼ਿਟਿਵ
ਲਖਨਊ – ਸਮਾਜਵਾਦੀ ਪਾਰਟੀ (ਸਪਾ) ਮੁਖੀ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਕੋਰੋਨਾ ਨਾਲ ਪੀੜਤ ਹੋ ਗਏ ਹਨ। ਅਖਿਲੇਸ਼ ਨੇ ਖ਼ੁਦ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣੇ-ਹੁਣੇ ਉਨ੍ਹਾਂ ਕੋਵਿਡ-19 ਜਾਂਚ ਦੀ ਰਿਪੋਰਟ ਆਈ ਹੈ। ਉਨ੍ਹਾਂ ਖ਼ੁਦ ਨੂੰ ਸਭ ਤੋਂ ਵੱਖ ਕਰ ਲਿਆ ਹੈ ਅਤੇ ਘਰ ਵਿੱਚ ਹੀ ਇਲਾਜ ਸ਼ੁਰੂ ਹੋ ਗਿਆ ਹੈ।ਉਨ੍ਹਾਂ ਨੇ ਇਸੇ ਟਵੀਟ ਵਿੱਚ ਕਿਹਾ ਕਿ ਪਿਛਲੇ ਕੁਝ ਦਿਨਾਂ ਵਿੱਚ ਜੋ ਲੋਕ ਮੇਰੇ ਸੰਪਰਕ ਵਿੱਚ ਆਏ ਹਨ, ਉਨ੍ਹਾਂ ਸਭ ਨੂੰ ਅਪੀਲ ਹੈ ਕਿ ਉਹ ਵੀ ਜਾਂਚ ਕਰਵਾ ਲੈਣ। ਉਨ੍ਹਾਂ ਸਾਰਿਆਂ ਨੂੰ ਕੁਝ ਦਿਨਾਂ ਤੱਕ ਏਕਾਂਤਵਾਸ ਵਿੱਚ ਰਹਿਣ ਦੀ ਅਪੀਲ ਵੀ ਹੈ।ਜਿਕਰਯੋਗ ਹੈ ਕਿ ਅਖਿਲੇਸ਼ ਨੂੰ ਪਿਛਲੇ ਕਈ ਦਿਨਾਂ ਤੋਂ ਹਲਕਾ ਬੁਖਾਰ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਸੈਂਪਲ ਦਿੱਤਾ ਸੀ ਅਤੇ ਅੱਜ ਆਈ ਰਿਪੋਰਟ ਵਿੱਚ ਉਨ੍ਹਾਂ ਨੂੰ ਕੋਰੋਨਾ ਪਾਜ਼ੇਟਿਵ ਕਰਾਰ ਦਿੱਤਾ ਗਿਆ ਹੈ।


