- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਦੀ ਮਾਤਾ ਬੀਬੀ ਜਰਨੈਲ ਕੌਰ ਦੇ ਚਲਾਣੇ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਦੀ ਮਾਤਾ ਬੀਬੀ ਜਰਨੈਲ ਕੌਰ ਦੇ ਅਕਾਲ ਚਲਾਣੇ ’ਤੇ ਅਫਸੋਸ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਗੁਰਪ੍ਰੀਤ ਸਿੰਘ ਝੱਬਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮਾਂ ਦਾ ਰਿਸ਼ਤਾ ਦੁਨਿਆਵੀ ਰਿਸ਼ਤਿਆਂ ਵਿੱਚੋਂ ਸਭ ਤੋਂ ਪਵਿਤਰ ਹੈ ਅਤੇ ਮਾਂ ਦਾ ਦੁਨੀਆਂ ਤੋਂ ਤੁਰ ਜਾਣਾ ਬੇਹੱਦ ਪੀੜਾਮਈ ਹੁੰਦਾ ਹੈ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਬੀਬੀ ਜਰਨੈਲ ਕੌਰ ਨੂੰ ਆਪਣੇ ਚਰਨਾ ਵਿਚ ਨਿਵਾਸ ਦੇਣ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਰਨਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਵੀ ਸ. ਗੁਰਪ੍ਰੀਤ ਸਿੰਘ ਝੱਬਰ ਦੇ ਦੁੱਖ ਵਿਚ ਸ਼ਾਮਲ ਹੁੰਦਿਆਂ ਬੀਬੀ ਜਰਨੈਲ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਹੋਰ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਵੀ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਦੀ ਮਾਤਾ ਦੇ ਚਲਾਣੇ ਨੂੰ ਅਫਸੋਸਨਾਕ ਆਖਿਆ ਹੈ।


