- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੀ. ਪੀ. ਐਮ. ਨੇਤਾ ਸੀਤਾਰਾਮ ਯੇਚੁਰੀ ਦੇ ਵੱਡੇ ਪੁੱਤਰ ਆਸ਼ੀਸ਼ ਦਾ ਕੋਰੋਨਾ ਨਾਲ ਦਿਹਾਂਤ
ਨਵੀਂ ਦਿੱਲੀ – ਭਾਰਤੀ ਕਮਿਊਨਿਸਟ ਪਾਰਟੀ ਦੇ ਜਨਰਲ ਸਕੱਤਰ ਅਤੇ ਸੀਨੀਅਰ ਨੇਤਾ ਸੀਤਾਰਾਮ ਯੇਚੁਰੀ ਦੇ ਵੱਡੇ ਪੁੱਤਰ ਆਸ਼ੀਸ਼ ਯੇਚੁਰੀ ਦਾ ਦਿਹਾਂਤ ਹੋ ਗਿਆ ਹੈ। ਉਹ ਕੋਰੋਨਾ ਨਾਲ ਪੀੜਤ ਸਨ। ਸੀਤਾਰਾਮ ਨੇ ਖ਼ੁਦ ਆਪਣੇ ਟਵਿੱਟਰ ਅਕਾਊਂਟ ਤੋਂ ਦੁਖ਼ਦ ਖ਼ਬਰ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੇ ਪੁੱਤਰ ਦਾ ਗੁਰੂਗ੍ਰਾਮ ਦੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਜੋ ਕਿ 9 ਜੂਨ ਨੂੰ 35 ਸਾਲ ਦੇ ਹੋਣ ਵਾਲੇ ਸਨ।ਉਨ੍ਹਾਂ ਨੇ ਟਵੀਟ ਕੀਤਾ ਕਿ ਬੇਹੱਦ ਦੁਖ ਨਾਲ ਦੱਸਣਾ ਪੈ ਰਿਹਾ ਹੈ ਕਿ ਉਨ੍ਹਾਂ ਨੇ ਆਪਣੇ ਵੱਡੇ ਪੁੱਤਰ ਆਸ਼ੀਸ਼ ਯੇਚੁਰੀ ਨੂੰ ਕੋਵਿਡ-19 ਕਾਰਨ ਗੁਆ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਸਾਰੇ ਲੋਕਾਂ ਦਾ ਧੰਨਵਾਦ ਕਰਨਾ ਚਾਹੁੰਦੇ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਉਮੀਦ ਦਿੱਤੀ ਅਤੇ ਉਸ ਦਾ ਇਲ਼ਾਜ ਕੀਤਾ- ਡਾਕਟਰ, ਨਰਸ, ਫਰੰਟਲਾਈਨ ਹੈਲਥ ਵਰਕਰ, ਸੈਨੀਟਾਈਜੇਸ਼ਨ ਵਰਕਰ ਅਤੇ ਉਹ ਅਣਗਿਣਤ ਲੋਕ ਜੋ ਉਨ੍ਹਾਂ ਨਾਲ ਖੜ੍ਹੇ ਰਹੇ।ਉਨ੍ਹਾਂ ਦੇ ਪਰਿਵਾਰ ਦੇ ਕਰੀਬੀਆਂ ਅਨੁਸਾਰ ਆਸ਼ੀਸ਼ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖ਼ਲ ਸਨ ਅਤੇ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਵੀ ਹੋ ਰਿਹਾ ਸੀ। ਕੋਰੋਨਾ ਨਾਲ 2 ਹਫ਼ਤਿਆਂ ਦੀ ਜੰਗ ਤੋਂ ਬਾਅਦ ਅੱਜ ਸਵੇਰੇ 5.30 ਵਜੇ ਅਚਾਨਕ ਉਨ੍ਹਾਂ ਦਾ ਦਿਹਾਂਤ ਹੋ ਗਿਆ, ਜਿਸ ਨਾਲ ਪੂਰਾ ਪਰਿਵਾਰ ਸਦਮੇ ਵਿੱਚ ਹੈ।


