- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਨੇ ਭਾਰਤੀ ਵਿਦਿਆਰਥੀਆਂ ਨੂੰ ਦੇਸ਼ ’ਚ ਦਾਖਲ ਹੋਣ ਦਿੱਤੀ ਇਜਾਜ਼ਤ
ਵਾਸ਼ਿੰਗਟਨ – ਰਾਸ਼ਟਰਪਤੀ ਜੋਅ ਬਾਇਡਨ ਨੇ ਅਮਰੀਕਾ ਦੀ ਯਾਤਰਾ ’ਤੇ ਭਾਰਤੀਆਂ ਉਪਰ ਲਗਾਈ ਪਾਬੰਦੀ ਤੋਂ ਵਿਦਿਆਰਥੀਆਂ, ਵਿਦਵਾਨਾਂ ਤੇ ਪੱਤਰਕਾਰਾਂ ਅਤੇ ਵਿਅਕਤੀਆਂ ਦੀਆਂ ਕੁਝ ਸ਼੍ਰੇਣੀਆਂ ਨੂੰ ਛੋਟ ਦਿੱਤੀ ਗਈ ਹੈ। ਬਾਇਡਨ ਨੇ 4 ਮਈ ਤੋਂ ਭਾਰਤ ਤੋਂ ਯਾਤਰਾ ‘ਤੇ ਪਾਬੰਦੀ ਲਾਉਣ ਦੇ ਐਲਾਨ ਦੇ ਕੁਝ ਘੰਟਿਆਂ ਬਾਅਦ ਇਸ ਹੁਕਮ ਵਿੱਚ ਸੋਧ ਕਰ ਦਿੱਤੀ ਗਈ ਹੈ। ਪਹਿਲਾਂ ਬਾਇਡਨ ਨੇ ਹੁਕਮ ਵਿੱਚ ਕਿਹਾ ਸੀ ਕਿ ਜਿਹੜਾ ਵਿਅਕਤੀ ਅਮਰੀਕੀ ਨਾਗਰਿਕ ਨਹੀਂ ਹੈ ਤੇ ਬੀਤੇ 14 ਦਿਨਾਂ ਤੋਂ ਭਾਰਤ ਵਿੱਚ ਰਹਿ ਰਿਹਾ ਹੈ, ਉਸ ਨੂੰ ਅਮਰੀਕਾ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਯਾਤਰਾ ਪਾਬੰਦੀ ਦੀ ਛੋਟ ਬ੍ਰਾਜ਼ੀਲ, ਚੀਨ, ਈਰਾਨ ਅਤੇ ਦੱਖਣੀ ਅਫਰੀਕਾ ਦੇ ਯਾਤਰੀਆਂ ਦੀਆਂ ਕੁਝ ਸ਼੍ਰੇਣੀਆਂ ਨੂੰ ਦਿੱਤੀ ਹੈ।


