- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੇਂਡੂ ਵਿਕਾਸ ਮੰਤਰੀ ਤਿ੍ਰਪਤ ਬਾਜਵਾ ਵਲੋਂ ਉੱਘੇ ਸਿੱਖਿਆ ਸ਼ਾਸਤਰੀ ਰਸ਼ਪਾਲ ਮਲਹੋਤਰਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਪ੍ਰਸਿੱਧ ਸਿੱਖਿਆ ਸ਼ਾਸਤਰੀ ਰਸ਼ਪਾਲ ਮਲਹੋਤਰਾ (84 ) ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜੋ ਸੈਂਟਰ ਫਾਰ ਰਿਸਰਚ ਇਨ ਰੂਰਲ ਐਂਡ ਇੰਡਸਟ੍ਰੀਅਲ ਡਿਵੈਲਪਮੈਂਟ (ਸੀ.ਆਰ.ਆਰ.ਆਈ.ਡੀ) ਦੇ ਸੰਸਥਾਪਕ ਸਨ।ਉਹ ਪਿਛਲੇ ਇੱਕ ਹਫਤੇ ਤੋਂ ਵੀ ਵੱਧ ਸਮੇਂ ਤੋਂ ਕੋਵਿਡ ਨਾਲ ਜੂਝ ਰਹੇ ਸਨ ਪਰ ਕਰੋਨਾ ਵਿਰੁੱਧ ਇਹ ਜੰਗ ਉਹ ਹਾਰ ਗਏ ਅਤੇ ਅੱਜ ਸਵੇਰੇ ਇੱਥੇ ਇੱਕ ਨਿੱਜੀ ਹਸਪਤਾਲ ਵਿੱਚ ਉਹਨਾਂ ਦੀ ਮੌਤ ਹੋ ਗਈ । ਉਹ ਆਪਣੇ ਪਿੱਛੇ ਪਤਨੀ, ਇੱਕ ਬੇਟਾ ਅਤੇ ਇੱਕ ਬੇਟੀ ਛੱਡ ਗਏ ਹਨ।ਸ੍ਰੀ ਤਿ੍ਰਪਤ ਬਾਜਵਾ ਨੇ ਕਿਹਾ ਕਿ ਰਸ਼ਪਾਲ ਮਲਹੋਤਰਾ ਇੱਕ ਮਹਾਨ ਸਿੱਖਿਆ ਸ਼ਾਸਤਰੀ, ਦਾਰਸ਼ਨਿਕ ਅਤੇ ਆਪਣੇ ਆਪ ਵਿੱਚ ਇੱਕ ਮੁਕੰਮਲ ਸੰਸਥਾ ਸਨ। ਉਹਨਾਂ ਦੀ ਦੂਰਅੰਦੇਸ਼ ਸੋਚ, ਜਨਤਕ ਨੀਤੀਆਂ ਦੇ ਖੇਤਰ ਵਿੱਚ ਬੌਧਿਕ ਗਤੀਵਿਧੀਆਂ , ਸ਼ਾਂਤੀ ਅਤੇ ਸਦਭਾਵਨਾ ਨਾਲ ਵਿਕਾਸ ਕਰਨ ਕਰਕੇ ਉਹਨਾਂ ਨੇ ਕੌਮਾਂਤਰੀ ਪ੍ਰਸਿੱਧੀ ਅਤੇ ਮਾਨਤਾ ਪ੍ਰਾਪਤ ਕੀਤੀ।ਰਸ਼ਪਾਲ ਮਲਹੋਤਰਾ ਨੂੰ ਪੰਚਾਇਤੀ ਰਾਜ ਪ੍ਰਣਾਲੀ ਦੇ ਮਜਬੂਤੀਕਰਨ ਅਤੇ ਪਾਵਰ ਸਟ੍ਰਕਚਰ ਦੇ ਵਿਕੇਂਦਰੀਕਰਨ ਵਿੱਚ ਬੇਮਿਸਾਲ ਯੋਗਦਾਨ ਪਾਉਣ ਲਈ ਹਮੇਸ਼ਾਂ ਯਾਦ ਰੱਖਿਆ ਜਾਵੇਗਾ।ਪੇਂਡੂ ਵਿਕਾਸ ਮੰਤਰੀ ਨੇ ਇਸ ਦੁਖ ਦੀ ਘੜੀ ਵਿੱਚ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਨਿਵਾਦ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।


