- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ .ਕੋਰੋਨਾ ਪਾਜ਼ੇਟਿਵ
ਮੁੰਬਈ – ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆ ਗਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖ਼ੁਦ ਸੋਸ਼ਲ ਮੀਡੀਆ ਤੇ ਦਿੱਤੀ ਹੈ। ਉਸ ਨੇ ਇਕ ਦਿਨ ਪਹਿਲਾਂ ਹੀ ਕੋਰੋਨਾ ਟੈਸਟ ਕਰਵਾਇਆ ਸੀ, ਜਿਸ ਦੀ ਰਿਪੋਰਟ ਅੱਜ ਪਾਜ਼ੀਟਿਵ ਆਈ ਹੈ। ਉਸ ਨੇ ਕਿਹਾ ਕਿ ਉਨ੍ਹਾਂ ਨੇ ਖ਼ੁਦ ਨੂੰ ਘਰ ਵਿੱਚ ਹੀ ਇਕਾਂਤਵਾਸ ਕਰ ਲਿਆ ਹੈ ਅਤੇ ਡਾਕਟਰਾਂ ਦੀ ਸਲਾਹ ਲੈ ਰਹੀ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਦੇ ਲੱਛਣ ਹੋਣ ਤੋਂ ਬਾਅਦ ਉਨ੍ਹਾਂ ਜਾਂਚ ਕਰਵਾਈ ਸੀ।ਉਨ੍ਹਾਂ ਨੇ ਇੰਸਟਾਗ੍ਰਾਮ ਪੋਸਟ ਵਿੱਚ ਲਿਖਿਆ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਬਹੁਤ ਥੱਕਿਆ ਮਹਿਸੂਸ ਕਰ ਰਹੀ ਸੀ ਅਤੇ ਕਮਜੋਰੀ ਵੀ ਮਹਿਸੂਸ ਹੋ ਰਹੀ ਸੀ। ਅੱਖਾਂ ਵਿੱਚ ਹਲਕੀ-ਹਲਕੀ ਜਲਣ ਵੀ ਹੋ ਰਹੀ ਸੀ। ਉਹ ਹਿਮਾਚਲ ਜਾਣ ਤੋਂ ਪਹਿਲਾਂ ਕੋਰੋਨਾ ਟੈਸਟ ਕਰਵਾਉਣਾ ਚਾਹੁੰਦੀ ਸੀ ਅਤੇ ਇਸ ਲਈ ਉਨ੍ਹਾਂ ਟੈਸਟ ਕਰਵਾਇਆ। ਅੱਜ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ।


