- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜ਼ੰਮੂ ਕਸ਼ਮੀਰ ਵਿੱਚ ਮੁਕਾਬਲੇ ਦੌਰਾਨ ਸੁਰੱਖਿਆ ਫ਼ੋਰਸ ਵੱਲੋਂ ਲਸ਼ਕਰ ਦੇ 3 ਅੱਤਵਾਦੀ ਢੇਰ
ਸ਼੍ਰੀਨਗਰ – ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ਵਿੱਚ ਲਸ਼ਕਰ ਦੇ ਤਿੰਨ ਅੱਤਵਾਦੀ ਮਾਰੇ ਗਏ। ਪੁਲੀਸ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫ਼ੀਆ ਸੂਚਨਾ ਦੇ ਆਧਾਰ ਤੇ ਰਾਸ਼ਟਰੀ ਰਾਈਫਲਜ਼, ਕੇਂਦਰੀ ਰਿਜ਼ਰਵ ਪੁਲੀਸ ਫ਼ੋਰਸ ਅਤੇ ਪੁਲੀਸ ਦੇ ਵਿਸ਼ੇਸ਼ ਮੁਹਿੰਮ ਸਮੂਹ ਨੇ ਸਵੇਰੇ ਅਨੰਤਨਾਗ ਤੋਂ ਕਰੀਬ 30 ਕਿਲੋਮੀਟਰ ਦੂਰ ਵੈਲੂ ਕੋਕਰਨਾਗ ਦੇ ਜੰਗਲੀ ਇਲਾਕਿਆਂ ਵਿੱਚ ਸੰਯੁਕਤ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਚਲਾਈ। ਵੈਲੂ ਵਿੱਚ ਸਾਰੇ ਨਿਕਾਸੀ ਸਥਾਨਾਂ ਨੂੰ ਸੀਲ ਕਰਨ ਤੋਂ ਬਾਅਦ ਸੁਰੱਖਿਆ ਫ਼ੋਰਸ ਦੇ ਜਵਾਨ ਸ਼ੱਕੀ ਇਲਾਕੇ ਵੱਲ ਵੱਧ ਰਹੇ ਸਨ, ਉਦੋਂ ਉੱਥੇ ਲੁਕੇ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ।ਇਸ ਦੌਰਾਨ ਜਵਾਬੀ ਕਾਰਵਾਈ ਵਿੱਚ ਸੁਰੱਖਿਆ ਫ਼ੋਰਸਾਂ ਨੇ ਵੀ ਗੋਲੀਆਂ ਚਲਾਈਆਂ। ਦੋਹਾਂ ਪੱਖਾਂ ਵਿਚਾਲੇ ਮੁਕਾਬਲੇ ਵਿੱਚ 3 ਅੱਤਵਾਦੀ ਮਾਰੇ ਗਏ। ਉਨ੍ਹਾਂ ਦੱਸਿਆ ਕਿ ਕਿਸੇ ਕਾਨੂੰਨ ਵਿਵਸਥਾ ਦੀ ਗੜਬੜੀ ਨੂੰ ਰੋਕਣ ਲਈ ਇਲਾਕੇ ਵਿੱਚ ਐਡੀਸ਼ਨਲ ਸੁਰੱਖਿਆ ਫ਼ੋਰਸ ਅਤੇ ਪੁਲੀਸ ਮੁਲਾਜ਼ਮ ਤਾਇਨਾਤ ਕੀਤੀ ਗਈ ਹਹੈ। ਅੰਤਿਮ ਰਿਪੋਰਟ ਮਿਲਣ ਤੱਕ ਇਲਾਕੇ ਵਿੱਚ ਤਲਾਸ਼ ਮੁਹਿੰਮ ਜਾਰੀ ਸੀ।


