- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਨੂੰ ਸ਼ਰਧਾਂਜਲੀ ਵੱਜੋਂ ਪੰਜਾਬ ਵਿਧਾਨ ਸਭਾ ਦੇ ਸਾਰੇ ਦਫ਼ਤਰ ਬੰਦ ਰਹੇ
ਸਪੀਕਰ ਰਾਣਾ ਕੇ.ਪੀ ਸਿੰਘ ਵੱਲੋਂ ਜ਼ੀਰਾ ਦੇ ਅਕਾਲ ਚਲਾਣੇ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸ. ਇੰਦਰਜੀਤ ਸਿੰਘ ਜ਼ੀਰਾ ਦੇ ਬੇਵਕਤੇ ਅਕਾਲ ਚਲਾਣੇ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਵਿੱਚ ਰਾਣਾ ਕੇ.ਪੀ ਸਿੰਘ ਨੇ ਕਿਹਾ ਕਿ ਸ. ਜ਼ੀਰਾ ਨੇ ਪੰਜਾਬ ਦੇ ਕਿਸਾਨਾਂ ਤੇ ਸੂਬੇ ਦੀ ਕਿਰਸਾਨੀ ਲਈ ਹਮੇਸ਼ਾਂ ਅੱਗੇ ਹੋ ਕੇ ਸੰਘਰਸ਼ ਕੀਤਾ ਹੈ। ਉਹ ਜ਼ਮੀਨ ਨਾਲ ਜੁੜੇ ਹੋਏ ਲੋਕ ਆਗੂ ਸਨ ਜਿਨ੍ਹਾਂ ਨੇ ਲੋਕਾਂ ਦੀ ਆਵਾਜ਼ ਬਣ ਕੇ ਸਮਾਜ ਭਲਾਈ ਵਿੱਚ ਵੀ ਹਮੇਸ਼ਾਂ ਵੱਧ ਚੜ ਕੇ ਹਿੱਸਾ ਲਿਆ।ਉਹਨਾਂ ਕਿਹਾ ਕਿ ਸ. ਜ਼ੀਰਾ ਦੇ ਦਿਹਾਂਤ ਨਾਲ ਜਿੱਥੇ ਪੰਜਾਬ, ਕਾਂਗਰਸ ਪਾਰਟੀ ਅਤੇ ਜ਼ੀਰਾ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਉਥੇ ਉਨ੍ਹਾਂ ਨੂੰ ਵੀ ਨਿੱਜੀ ਤੌਰ ਉਤੇ ਬਹੁਤ ਵੱਡਾ ਘਾਟਾ ਪਿਆ ਹੈ। ਸਪੀਕਰ ਨੇ ਕਿਹਾ ਕਿ ਸ. ਜ਼ੀਰਾ ਦੇ ਬੇਵਕਤੇ ਤੁਰ ਜਾਣ ਨਾਲ ਰਾਜਨੀਤੀ ਖੇਤਰ ਵਿੱਚ ਜੋ ਖਲਾਅ ਪੈਦਾ ਹੋਇਆ ਹੈ ਉਸਨੂੰ ਛੇਤੀ ਪੂਰਿਆਂ ਨਹੀਂ ਜਾ ਸਕਣਾ। ਉਨ੍ਹਾਂ ਕਿਹਾ ਕਿ ਅਸੀਂ ਅੱਜ ਇਕ ਸੁਹਿਰਦ ਆਗੂ ਗੁਆ ਲਿਆ ਹੈ।ਰਾਣਾ ਕੇ.ਪੀ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਕਾਂਗਰਸ ਪਾਰਟੀ ਲਈ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਉਨ੍ਹਾਂ ਵਿੱਛੜੇ ਹੋਏ ਆਗੂ ਦੇ ਸਪੁੱਤਰ ਅਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਸਮੁੱਚੇ ਪਰਿਵਾਰ, ਰਿਸ਼ਤੇਦਾਰਾਂ, ਮਿੱਤਰਾਂ ਤੇ ਸਮਰਥਕਾਂ ਨਾਲ ਵੀ ਦੁੱਖ ਸਾਂਝਾ ਕੀਤਾ।ਸਪੀਕਰ ਰਾਣਾ ਕੇ.ਪੀ ਸਿੰਘ ਨੇ ਵਾਹਿਗੁਰੂ ਅੱਗੇ ਵਿੱਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।ਕਾਬਿਲੇਗੌਰ ਹੈ ਕਿ ਵਿਛੜੀ ਰੂਹ ਨੂੰ ਸ਼ਰਧਾਂਜਲੀ ਦਿੰਦਿਆਂ ਅੱਜ ਪੰਜਾਬ ਵਿਧਾਨ ਸਭਾ ਦੇ ਸਾਰੇ ਦਫ਼ਤਰ ਬੰਦ ਰੱਖੇ ਗਏ।


