- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਰ.ਆਈ.ਡੀ.ਐੱਫ. ਅਧੀਨ 55 ਕਰੋੜ ਰੁਪਏ ਹੋਏ ਪ੍ਰਾਪਤ, 35 ਕਰੋੜ ਰੁਪਏ ਜਲਦ ਮਿਲਣਗੇ
ਚੰਡੀਗੜ – ਪੰਜਾਬ ਦੀ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੇ ਮੰਗਲਵਾਰ ਨੂੰ ਨਾਬਾਰਡ ਤੋਂ ਚਾਲੂ ਵਿੱਤੀ ਵਰ੍ਹੇ ਦੌਰਾਨ ਰਾਜ ਵਿੱਚ ਪੇਂਡੂ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਲਈ ਵਿੱਤੀ ਸਹਾਇਤਾ ਦੀ ਮੰਗ ਕੀਤੀ।ਮੁੱਖ ਸਕੱਤਰ ਇੱਥੇ ਰਾਜ ਵਿੱਚ ਚੱਲ ਰਹੇ ਵੱਖ-ਵੱਖ ਨਾਬਾਰਡ ਫੰਡਾਂ ਵਾਲੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇੱਕ ਉੱਚ ਸ਼ਕਤੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸੀ।ਮੁੱਖ ਸਕੱਤਰ ਨੇ ਕਿਹਾ ਕਿ ਸੂਬੇ ਨੇ ਪੇਂਡੂ ਬੁਨਿਆਦੀ ਢਾਂਚਾ ਵਿਕਾਸ ਫੰਡ (ਆਰ.ਆਈ.ਡੀ.ਐੱਫ.) ਅਧੀਨ ਨਾਬਾਰਡ ਤੋਂ ਵਿੱਤੀ ਸਹਾਇਤਾ ਲੈਣ ਲਈ 1,022 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਪਹਿਲ ਦਿੱਤੀ ਹੈ, ਜਦੋਂ ਕਿ ਲਗਭਗ 800 ਕਰੋੜ ਰੁਪਏ ਦੀ ਆਰ.ਆਈ.ਡੀ.ਐਫ ਸਹਾਇਤਾ ਨਾਲ ਪ੍ਰੋਜੈਕਟ ਪਹਿਲਾਂ ਹੀ ਨਾਬਾਰਡ ਕੋਲ ਮੁਲਾਂਕਣ ਲਈ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਰਾਜ ਨੂੰ ਪਹਿਲਾਂ ਹੀ ਆਰ.ਆਈ.ਡੀ.ਐੱਫ. ਅਧੀਨ 55 ਕਰੋੜ ਰੁਪਏ ਦੀ ਸਹਾਇਤਾ ਪ੍ਰਾਪਤ ਹੋ ਚੁੱਕੀ ਹੈ ਅਤੇ ਜਲਦੀ ਹੀ 35 ਕਰੋੜ ਰੁਪਏ ਦੀ ਹੋਰ ਸਹਾਇਤਾ ਮਿਲ ਜਾਏਗੀ।ਆਰ.ਆਈ.ਡੀ.ਐਫ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਸ੍ਰੀਮਤੀ ਮਹਾਜਨ ਨੇ ਸਾਰੇ ਪ੍ਰਸ਼ਾਸਕੀ ਵਿਭਾਗਾਂ ਨੂੰ ਸਲਾਹ ਦਿੱਤੀ ਕਿ ਉਹ ਨਾਬਾਰਡ ਤੋਂ ਉਪਲਬਧ ਫੰਡਾਂ ਦੀ ਸਰਬੋਤਮ ਵਰਤੋਂ `ਤੇ ਧਿਆਨ ਕੇਂਦਰਤ ਕਰਨ ਅਤੇ ਇਨ੍ਹਾਂ ਪ੍ਰਾਜੈਕਟਾਂ ਨੂੰ ਪੂਰਾ ਕਰਨ ਦੀ ਗਤੀ ਤੇਜ਼ ਕਰਨ ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਸਹਾਇਤਾ ਰਾਸ਼ੀ ਪ੍ਰਾਪਤ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਕੇ ਇਹ ਜਿੰਨੀ ਜਲਦੀ ਹੋ ਸਕੇ ਲੋਕ ਅਰਪਣ ਕੀਤੇ ਜਾਣ।ਪ੍ਰਸ਼ਾਸਨਿਕ ਵਿਭਾਗਾਂ ਨੇ ਜ਼ਿਆਦਾ ਤੋਂ ਜ਼ਿਆਦਾ ਸਹਾਇਤਾ ਰਾਸ਼ੀ ਵਰਤਣ ਦੀ ਵਚਨਬੱਧਤਾ ਦੋਹਰਾਈ ਅਤੇ ਸਿੱਖਿਆ, ਸਿੰਚਾਈ, ਜਲ ਸਪਲਾਈ ਅਤੇ ਸੈਨੀਟੇਸ਼ਨ, ਲੋਕ ਨਿਰਮਾਣ (ਸੜਕਾਂ ਅਤੇ ਪੁਲਾਂ), ਸਿਹਤ, ਗੋਦਾਮਾਂ ਦੀ ਉਸਾਰੀ, ਸੋਲਰ ਵਾਟਰ ਪੰਪਿੰਗ ਯੂਨਿਟ ਸਥਾਪਤ ਕਰਨ, ਮਿੱਟੀ ਅਤੇ ਪਾਣੀ ਦੀ ਸੰਭਾਲ ਦੇ ਖੇਤਰਾਂ ਵਿਚ ਵੱਧ ਤੋਂ ਵੱਧ ਪ੍ਰੋਜੈਕਟ ਸ਼ੁਰੂ ਕਰਨ ਲਈ ਵਚਨਬੱਧ ਹਨ। ਡਾ. ਰਾਜੀਵ ਸਿਵਾਚ, ਚੀਫ਼ ਜਨਰਲ ਮੈਨੇਜਰ, ਨਾਬਾਰਡ ਨੇ ਰਾਜ ਵਿੱਚ ਚੱਲ ਰਹੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਪ੍ਰਗਤੀ ਬਾਰੇ ਦੱਸਿਆ ਅਤੇ ਉਨ੍ਹਾਂ ਪ੍ਰੋਜੈਕਟਾਂ ਬਾਰੇ ਵੀ ਜਾਣੂੰ ਕਰਵਾਇਆ ਜੋ ਕਿ ਚਾਲੂ ਵਿੱਤੀ ਸਾਲ 2021-22 ਦੌਰਾਨ ਪੰਜਾਬ ਵੱਲੋਂ ਆਰ.ਆਈ.ਡੀ.ਐਫ. ਅਧੀਨ ਵਿੱਤੀ ਸਹਾਇਤਾ ਲੈਣ ਲਈ ਪੇਸ਼ ਕੀਤੇ ਗਏ ਹਨ।ਮੀਟਿੰਗ ਦੌਰਾਨ ਆਰ.ਆਈ.ਡੀ.ਐਫ ਪ੍ਰਾਜੈਕਟਾਂ ਤੋਂ ਇਲਾਵਾ, ਮਾਈਕਰੋ ਸਿੰਚਾਈ ਫੰਡ, ਵੇਅਰ ਹਾਊਸਿੰਗ ਬੁਨਿਆਦੀ ਢਾਂਚਾ ਫੰਡ ਅਤੇ ਡੇਅਰੀ ਵਿਕਾਸ ਬੁਨਿਆਦੀ ਢਾਂਚੇ ਦੇ ਫੰਡਾਂ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ ਗਿਆ।ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਵਿਕਾਸ, ਪ੍ਰਮੁੱਖ ਸਕੱਤਰ ਵਿੱਤ ਅਤੇ ਵੱਖ-ਵੱਖ ਵਿਭਾਗਾਂ ਦੇ ਪ੍ਰਮੁੱਖ ਸਕੱਤਰਾਂ, ਸਕੱਤਰਾਂ, ਪ੍ਰਸ਼ਾਸਕੀ ਮੁਖੀਆਂ ਅਤੇ ਨਾਬਾਰਡ ਦੇ ਸੀ.ਜੀ.ਐੱਮ. ਨੇ ਹਿੱਸਾ ਲਿਆ।


