- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਬੈਂਕ ਨੇੜੇ ਗੋਲੀਬਾਰੀ ਵਿੱਚ ਹਮਲਾਵਰ ਸਮੇਤ ਚਾਰ ਵਿਅਕਤੀਆਂ ਦੀ ਮੌਤ
ਸ਼ਿਕਾਗੋ – ਅਮਰੀਕਾ ਵਿੱਚ ਹਥਿਆਰਬੰਦ ਹਮਲਾਵਰ ਵਲੋਂ ਇਕ ਬੈਂਕ ਉਤੇ ਗੋਲੀਬਾਰੀ ਕਰਨ ਦੀ ਘਟਨਾ ਦੀ ਸੂਚਨਾ ਮਿਲੀ ਹੈ| ਪੁਲੀਸ ਨੇ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਮਲਾਵਰ ਨੇ ਬੀਤੇ ਦਿਨੀਂ ਸਿਨਸਿਨਾਤੀ ਬੈਂਕ ਦੀ ਬਿਲਡਿੰਗ ਵਿੱਚ ਗੋਲੀਬਾਰੀ ਕੀਤੀ| ਇਸ ਗੋਲੀਬਾਰੀ ਵਿੱਚ ਤਿੰਨ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਤੇ ਪੁਲੀਸ ਨੇ ਗੋਲੀਬਾਰੀ ਦੌਰਾਨ ਹਮਲਾਵਰ ਨੂੰ ਢੇਰ ਕਰ ਦਿੱਤਾ| ਸਿਨਸਿਨਾਤੀ ਪੁਲੀਸ ਦੇ ਚੀਫ ਇਲੀਅਟ ਇਸਾਕ ਨੇ ਦੱਸਿਆ ਕਿ ਘਟਨਾ ਸਵੇਰੇ ਸਥਾਨਕ ਸਮੇਂ ਮੁਤਾਬਕ ਸਵੇਰੇ 9 ਵਜੇ ਦੀ ਹੈ ਜਦੋਂ ਇਕ ਹਮਲਾਵਰ ਬਿਲਡਿੰਗ ਦੇ ਡੌਕ ਏਰੀਏ ਵਿੱਚ ਦਾਖਲ ਹੋਇਆ ਤੇ ਅਚਾਨਕ ਗੋਲੀਬਾਰੀ ਕਰਨ ਲੱਗਾ| ਪੁਲੀਸ ਨੇ ਇਸ ਉਤੇ ਕਾਰਵਾਈ ਕਰਦਿਆਂ ਹਮਲਾਵਰ ਨੂੰ ਮੌਕੇ ਉਤੇ ਹੀ ਢੇਰ ਕਰ ਦਿੱਤਾ| ਪੁਲੀਸ ਨੇ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਨੂੰ ਗੰਭੀਰ ਜ਼ਖਮੀ ਹੋਣ ਕਾਰਨ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਉਨ੍ਹਾਂ ਦੀ ਇਲਾਜ ਦੌਰਾਨ 2 ਘੰਟਿਆਂ ਅੰਦਰ ਹੀ ਮੌਤ ਹੋ ਗਈ| ਅਜੇ ਹਮਲਾਵਰ ਦੀ ਪਛਾਣ ਤੇ ਹਮਲੇ ਦਾ ਕਾਰਨ ਨਹੀਂ ਪਤਾ ਲੱਗ ਸਕਿਆ ਹੈ|


