- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਵੱਲੋਂ ਪ੍ਰਸਿੱਧ ਸਿੱਖ ਵਿਦਵਾਨ ਡਾ ਜੋਧ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਸਿੱਧ ਸਿੱਖ ਵਿਦਵਾਨ ਅਤੇ ਪ੍ਰੋਫੈਸਰ ਆਫ ਸਿੱਖਿਜ਼ਮ ਡਾ ਜੋਧ ਸਿੰਘ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਡਾ ਜੋਧ ਸਿੰਘ ਜੋ 70 ਵਰ੍ਹਿਆਂ ਦੇ ਸਨ, ਦਾ ਅੱਜ ਬਾਅਦ ਦੁਪਹਿਰ ਸੰਖੇਪ ਬਿਮਾਰੀ ਉਪਰੰਤ ਪਟਿਆਲਾ ਵਿਖੇ ਉਨ੍ਹਾਂ ਦੀ ਰਿਹਾਇਸ਼ ਉਤੇ ਦੇਹਾਂਤ ਹੋ ਗਿਆ।ਉਹ ਆਪਣੇ ਪਿੱਛੇ ਪਤਨੀ, ਇਕ ਬੇਟਾ ਤੇ ਨੂੰਹ ਛੱਡ ਗਏ।ਆਪਣੇ ਸ਼ੋਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਪ੍ਰੋਫੈਸਰ ਡਾ ਜੋਧ ਸਿੰਘ ਆਪਣੇ ਆਪ ਵਿੱਚ ਇਕ ਸੰਸਥਾ ਸਨ ਜਿਨ੍ਹਾਂ ‘ਇਨਸਾਈਕਲੋਪੀਡੀਆ ਆਫ ਸਿੱਖਿਜ਼ਮ’ (ਸਿੱਖ ਵਿਸ਼ਵਕੋਸ਼) ਦੇ ਮੁੱਖ ਸੰਪਾਦਕ ਵਜੋ ਸੇਵਾਵਾਂ ਨਿਭਾਉਣ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹਿੰਦੀ ਵਿੱਚ ਅਨੁਵਾਦ ਅਤੇ ਵਾਰਾਂ ਭਾਈ ਗੁਰਦਾਸ ਜੀ ਦਾ ਅੰਗਰੇਜ਼ੀ ਵਿੱਚ ਅਨੁਵਾਦ ਕੀਤਾ ਹੈ। ਉਨ੍ਹਾਂ ਦੇ ਤੁਰ ਜਾਣ ਨਾਲ ਸਿੱਖ ਸਾਹਿਤਕ ਹਲਕਿਆਂ ਵਿੱਚ ਵੱਡਾ ਖਲਾਅ ਪੈਦਾ ਹੋ ਗਿਆ ਜਿਹੜਾ ਕਿ ਭਰਨਾ ਮੁਸ਼ਕਲ ਹੈ।ਮੁੱਖ ਮੰਤਰੀ ਨੇ ਸ਼ੋਕਗ੍ਰਸਤ ਪਰਿਵਾਰ, ਸਾਕ-ਸਨੇਹੀਆਂ ਅਤੇ ਦੋਸਤਾਂ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਅੱਗੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦੀ ਅਰਦਾਸ ਕੀਤੀ।


