- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਤਜਿੰਦਰਪਾਲ ਤੂਰ ਨੇ ਟੋਕੀਓ ਓਲੰਪਿਕ ਲਈ ਕੁਆਲੀਫਾਈ ਕੀਤਾ; ਖੇਡ ਮੰਤਰੀ ਰਾਣਾ ਸੋਢੀ ਵੱਲੋਂ ਵਧਾਈਆਂ*
ਚੰਡੀਗੜ੍ਹ – ਪੰਜਾਬ ਦੇ ਜਾਏ ਤਜਿੰਦਰਪਾਲ ਤੂਰ ਨੇ ਅੱਜ 21.49 ਮੀਟਰ ਦੇ ਸ਼ਾਟ ਪੁਟ ਥ੍ਰੋ ਨਾਲ, ਐਨ.ਆਈ.ਐਸ. ਪਟਿਆਲਾ ਵਿਖੇ ਇੰਡੀਅਨ ਗ੍ਰਾਂ ਪ੍ਰੀ ਵਿਚ ਆਪਣਾ ਹੀ ਕੌਮੀ ਰਿਕਾਰਡ ਤੋੜਦਿਆਂ ਟੋਕੀਓ ਓਲੰਪਿਕ ਲਈ ਕੁਆਲੀਫਾਈ ਕਰ ਲਿਆ।ਤੂਰ ਦੀ ਇਸ ਬੇਮਿਸਾਲ ਪ੍ਰਾਪਤੀ ‘ਤੇ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਹੋਰਨਾਂ ਅਥਲੀਟਾਂ ਵਿਚ ਵਿਸ਼ਵਾਸ ਭਰਦਿਆਂ ਵਿਸ਼ਵ ਦੇ ਨਾਮੀ ਮੁਕਾਬਲੇਬਾਜ਼ਾਂ ‘ਤੇ ਜਿੱਤ ਦਿਵਾਉਣ ਵਿੱਚ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਤੂਰ ਨੇ ਇਸ ਪ੍ਰਾਪਤੀ ਨਾਲ ਸੁਲਤਾਨ ਅਬਦੁੱਲਮਜੀਦ ਅਲ-ਹੇਬਸ਼ੀ ਦੇ 21.13 ਮੀਟਰ ਦੇ ਏਸ਼ੀਅਨ ਰਿਕਾਰਡ ਨੂੰ ਵੀ ਤੋੜ ਦਿੱਤਾ ਹੈ।ਦੱਸ ਦੇਈਏ ਕਿ ਤਜਿੰਦਰਪਾਲ ਸਿੰਘ ਤੂਰ ਮੋਗਾ ਜ਼ਿਲ੍ਹੇ ਦੇ ਪਿੰਡ ਖੋਸਾ ਪਾਂਡੋ ਦਾ ਰਹਿਣ ਵਾਲਾ ਹੈ। ਉਸ ਨੇ ਆਪਣੇ ਪਿਤਾ ਦੇ ਕਹਿਣ ‘ਤੇ ਸ਼ਾਟ ਪੁੱਟ ਨੂੰ ਅਪਣਾਇਆ। ਇਸ ਤੋਂ ਪਹਿਲਾਂ ਉਹ ਕ੍ਰਿਕਟ ਨੂੰ ਸਮਰਪਿਤ ਸੀ। ਉਸ ਦੇ ਚਾਚਾ ਜੀ ਨੇ ਉਸ ਨੂੰ ਸ਼ੁਰੂਆਤ ਵਿੱਚ ਸਿਖਲਾਈ ਦਿੱਤੀ। ਉਸ ਦਾ ਪਹਿਲਾ ਕੌਮਾਂਤਰੀ ਤਮਗ਼ਾ 2017 ਵਿੱਚ ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਆਇਆ, ਜਿਥੇ ਉਸ ਨੇ 19.77 ਦੇ ਥ੍ਰੋਅ ਨਾਲ ਦੂਸਰਾ ਸਥਾਨ ਪ੍ਰਾਪਤ ਕੀਤਾ ਸੀ। ਤੂਰ ਨੇ 2018 ਏਸ਼ੀਅਨ ਖੇਡਾਂ ਵਿੱਚ 20.75 ਮੀਟਰ ਦੇ ਰਿਕਾਰਡ ਥਰੋਅ ਨਾਲ ਸੋਨ ਤਮਗ਼ਾ ਜਿੱਤਦਿਆਂ ਕੌਮੀ ਰਿਕਾਰਡ ਵੀ ਤੋੜ ਦਿੱਤਾ ਸੀ।


