- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਦੇ ਗ੍ਰਹਿ ਮੰਤਰੀ ਨੇ ਫਿਲਮ ਜਗਤ ਦੇ ਮੰਨੇ-ਪ੍ਰਮੰਨੇ ਅਭਿਨੇਤਾ ਦਿਲੀਪ ਕੁਮਾਰ ਦੇ ਨਿਧਨ ‘ਤੇ ਡੁੰਘਾ ਸੋਗ ਪ੍ਰਗਟਾਇਆ
ਚੰਡੀਗੜ੍ਹ – ਹਰਿਆਣਾ ਦੇ ਗ੍ਰਹਿ ਮੰਤਰੀ ਸ੍ਰੀ ਅਨਿਲ ਵਿਜ ਨੇ ਫਿਲਮ ਜਗਤ ਦੇ ਮੰਨੇ-ਪ੍ਰਮੰਨੇ ਅਭਿਨੇਤਾ ਦਿਲੀਪ ਕੁਮਾਰ ਦੇ ਨਿਧਨ ‘ਤੇ ਡੁੰਘਾ ਸੋਗ ਪ੍ਰਗਟਾਇਆ ਹੈ।ਅੱਜ ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਕਿ ਦਿਲੀਪ ਕੁਮਾਰ ਦੇ ਸੁਰਗਵਾਸ ਨਾਲ ਅਦਾਕਾਰੀ ਦਾ ਇਕ ਅਧਿਆਏ ਖਤਮ ਹੋ ਗਿਆ ਹੈ। ਆਪਣੀ ਬਿਹਤਰੀਨ ਅਦਾਕਾਰੀ ਦੀ ਵਜ੍ਹਾ ਨਾਲ ਉਹ ਲੋਕਾਂ ਦੇ ਦਿਲੋਦਿਮਾਗ ‘ਤੇ ਹਮੇਸ਼ਾ ਜਿੰਦਾ ਰਹਿਣਗੇ। ਮੇਰੀ ਉਨ੍ਹਾਂ ਨੂੰ ਆਦਰਪੂਰਵਕ ਸ਼ਰਧਾਂਜਲੀ ਹੈ।ਸ੍ਰੀ ਵਿਜ ਨੇ ਦਿਲੀਪ ਕੁਮਾਰ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੇ ਸੁਰਗਵਾਸ ਨਾਲ ਫਿਲਮੀ ਜਗਤ ਨੂੰ ਵੱਡਾ ਝਕਟਾ ਲਗਿਆ ਹੈ।ਬਾਲੀਵੁੱਡ ਦੇ ਦਿੱਗਜ ਅਭਿਨੇਤਾ ਦਿਲੀਪ ਕੁਮਾਰ 98 ਸਾਲ ਦੇ ਸਨ। ਅੱਜ ਸਵੇਰੇ 7:30 ਵਜੇ ਉਨ੍ਹਾਂ ਨੇ ਆਖੀਰੀ ਸਾਹ ਲਏ।


