- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿਡਨੀ ਨੇ 30 ਜੁਲਾਈ ਤੱਕ ਵਧਾਈ ਤਾਲਾਬੰਦੀ
ਸਿਡਨੀ – ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ (ਐੱਨ. ਐੱਸ. ਡਬਲਊ.) ਰਾਜ ਨੇ ਗ੍ਰੇਟਰ ਸਿਡਨੀ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਤਾਲਾਬੰਦੀ ਨੂੰ 30 ਜੁਲਾਈ ਤੱਕ ਵਧਾਉਣ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਰਾਜ ਵੱਲੋਂ ਪਿਛਲੇ 24 ਘੰਟਿਆਂ ਦੌਰਾਨ ਸਥਾਨਤ ਤੌਰ ਤੇ 65,000 ਟੈਸਟਾਂ ਵਿੱਚੋਂ 97 ਕੇਸ ਦਰਜ ਕੀਤੇ ਜਾਣ ਮਗਰੋਂ ਲਿਆ ਗਿਆ।ਐਨ. ਐਸ. ਡਬਲਊ. ਦੇ ਪ੍ਰੀਮੀਅਰ ਗਲੇਡੀਜ਼ ਬੇਰੇਜਿਕਲੀਅਨ ਅਤੇ ਸਿਹਤ ਮੰਤਰੀ ਬ੍ਰੈਡ ਹੈਜ਼ਾਰਡ ਨੇ ਕਿਹਾ ਕਿ ਉਹ ਸਿਹਤ ਸਲਾਹ ਦੀ ਲਗਾਤਾਰ ਸਮੀਖਿਆ ਕਰ ਰਹੇ ਹਨ ਅਤੇ ਜੇਕਰ ਕਿਸੇ ਤਬਦੀਲੀ ਦੀ ਲੋੜ ਹੈ ਤਾਂ ਕਮਿਊਨਿਟੀ ਨੂੰ ਅਪਡੇਟ ਕਰਨਾ ਜਾਰੀ ਰੱਖਣਗੇ।ਇਸ ਦਾ ਅਰਥ ਇਹ ਹੈ ਕਿ ਇਸ ਸਮੇਂ ਕੇਂਦਰੀ ਤੱਟ, ਬਲੂ ਮਾਊਂਟੇਨਸ, ਵੋਲੋਂਗੋਂਗ ਅਤੇ ਸ਼ੈਲਹਾਰਬਰ ਸਮੇਤ ਗ੍ਰੇਟਰ ਸਿਡਨੀ ਵਿੱਚ ਸਾਰੀਆਂ ਪਾਬੰਦੀਆਂ ਲਾਗੂ ਰਹਿਣਗੀਆਂ। ਵਿਦਿਆਰਥੀਆਂ ਲਈ ਆਨਲਾਈਨ ਸਿਖਲਾਈ ਵੀ ਅਗਲੇ ਦੋ ਹਫ਼ਤਿਆਂ ਲਈ ਜਾਰੀ ਰਹੇਗੀ।


