- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਨੇਡਾ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ ਤੇ ਲੱਗੀ ਪਾਬੰਦੀ ਨੂੰ 21 ਅਗਸਤ ਤੱਕ ਵਧਾਇਆ
ਟੋਰਾਂਟੋ – ਕੈਨੇਡਾ ਸਰਕਾਰ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ ਤੇ ਲੱਗੀ ਪਾਬੰਦੀ ਨੂੰ 30 ਦਿਨਾਂ ਲਈ ਵਧਾ ਦਿੱਤਾ ਹੈ। ਇਹ ਪਾਬੰਦੀ 21 ਜੁਲਾਈ ਨੂੰ ਖ਼ਤਮ ਹੋਣ ਵਾਲੀ ਸੀ ਪਰ ਹੁਣ ਇਹ 21 ਅਗਸਤ ਤੱਕ ਲਾਗੂ ਰਹੇਗੀ। ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ਅਤੇ ਕੋਰੋਨਾ ਵਾਇਰਸ ਦੇ ਡੈਲਟਾ ਵੈਰੀਐਂਟ ਦੇ ਵੱਧਦੇ ਮਾਮਲਿਆਂ ਕਾਰਨ ਕੈਨੇਡਾ ਵਿੱਚ ਪਹਿਲੀ ਵਾਰ 22 ਅਪ੍ਰੈਲ ਨੂੰ ਪਾਬੰਦੀ ਲਗਾਈ ਜਾਣ ਤੋਂ ਬਾਅਦ ਤੋਂ ਇਹ ਚੌਥੀ ਵਾਰ ਹੈ ਜਦੋਂ ਪਾਬੰਦੀ ਨੂੰ ਵਧਾਇਆ ਗਿਆ ਹੈ।ਹੈਲਥ ਕੈਨੇਡਾ ਵੱਲੋਂ ਜਾਰੀ ਕੀਤੇ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਪਾਬੰਦੀ ਦਾ ਵਿਸਤਾਰ ਜਨਤਕ ਸਿਹਤ ਸਲਾਹ ਤੇ ਆਧਾਰਤ ਸੀ। ਕੈਨੇਡਾ ਨੇ ਇਨਡਾਇਰੈਕਟ ਰੂਟ ਜ਼ਰੀਏ ਭਾਰਤ ਤੋਂ ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਤੀਜੇ ਦੇਸ਼ ਦੇ ਪ੍ਰੀ ਡਿਪਾਰਚਰ ਕੋਵਿਡ-19 ਟੈਸਟ ਨਾਲ ਸਬੰਧਤ ਜ਼ਰੂਰਤ ਨੂੰ ਵੀ ਵਧਾ ਦਿੱਤਾ ਹੈ। ਕੈਨੇਡਾ ਲਈ ਰਵਾਨਗੀ ਦੇ ਦੂਜੇ ਬਿੰਦੂ ਤੇ ਜੁੜਨ ਵਾਲੇ ਭਾਰਤ ਦੇ ਯਾਤਰੀਆਂ ਨੂੰ ਕੈਨੇਡਾ ਲਈ ਆਪਣੀ ਯਾਤਰਾ ਜਾਰੀ ਰੱਖਣ ਤੋਂ ਪਹਿਲਾਂ ਇਕ ਜ਼ਰੂਰੀ ਪ੍ਰੀ ਡਿਪਾਰਚਰ ਕੋਵਿਡ ਨੈਗੇਟਿਵ ਆਰ. ਟੀ.-ਪੀ. ਸੀ. ਆਰ. ਟੈਸਟ ਦੀ ਲੋੜ ਹੋਵੇਗੀ। ਇਹ ਐਲਾਨ ਉਦੋਂ ਹੋਇਆ ਹੈ ਜਦੋਂ ਕੈਨੇਡਾ ਨੇ ਦੇਸ਼ ਵਿੱਚ ਯਾਤਰਾ ਪਾਬੰਦੀਆਂ ਵਿੱਚ ਢਿੱਲ ਦੇਣ ਦੇ ਉਪਾਵਾਂ ਦਾ ਐਲਾਨ ਕੀਤਾ ਹੈ।


