- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬਸਵਰਾਜ ਨੇ ਕਰਨਾਟਕ ਦੇ 23ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
ਬੇਂਗਲੁਰੂ – ਬਸਵਰਾਜ ਬੋਮਾਈ ਨੇ ਕਰਨਾਟਕ ਦੇ 23ਵੇਂ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕ ਲਈ ਹੈ। ਰਾਜਪਾਲ ਥਾਵਰਚੰਦ ਗਹਿਲੋਤ ਨੇ ਅੱਜ ਰਾਜ ਭਵਨ ਵਿੱਚ ਬਸਵਰਾਜ ਬੋਮਾਈ ਨੂੰ ਅਹੁਦੇ ਦੀ ਸਹੁੰ ਚੁੱਕਾਈ। ਸਾਬਕਾ ਮੁੱਖ ਮੰਤਰੀ ਬੀ. ਐੱਸ. ਯੇਦੀਯੁਰੱਪਾ ਨੇ ਬੋਮਾਈ ਨੂੰ ਨਵੇਂ ਮੁੱਖ ਮੰਤਰੀ ਦੇ ਰੂਪ ਵਿੱਚ ਚੁਣੇ ਜਾਣ ਤੇ ਵਧਾਈ ਦਿੱਤੀ ਅਤੇ ਭਰੋਸਾ ਜਤਾਇਆ ਕਿ ਉਹ ਵਿਕਾਸ ਦੇ ਰਾਹ ਤੇ ਕਰਨਾਟਕ ਦੀ ਅਗਵਾਈ ਕਰਨਗੇ।ਉਨ੍ਹਾਂ ਟਵੀਟ ਕਰ ਕੇ ਕਿਹਾ ਕਿ ਬਸਵਰਾਜ ਬੋਮਾਈ ਨੂੰ ਕਰਨਾਟਕ ਦੇ ਨਵੇਂ ਮੁੱਖ ਮੰਤਰੀ ਦੇ ਰੂਪ ਵਿੱਚ ਚੁਣੇ ਜਾਣ ਤੇ ਵਧਾਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਉਹ ਕਰਨਾਟਕ ਨੂੰ ਵਿਕਾਸ ਦੇ ਰਾਹ ਤੇ ਲੈ ਕੇ ਜਾਣਗੇ ਅਤੇ ਸੂਬੇ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨਗੇ। ਉਨ੍ਹਾਂ ਨੇ ਬੋਮਾਈ ਨੂੰ ਉਨ੍ਹਾਂ ਦੇ ਕੁਸ਼ਲ ਅਤੇ ਸਫ਼ਲ ਪ੍ਰਦਰਸ਼ਨ ਲਈ ਵਧਾਈ ਦਿੱਤੀ।ਜਿਕਰਯੋਗ ਹੈ ਕਿ ਬੋਮਾਈ ਨੇ ਅੱਜ ਆਪਣੇ ਦਿਨ ਦੀ ਸ਼ੁਰੂਆਤ ਅੰਜਨੇਯਾ ਸਵਾਮੀ ਮੰਦਰ ਵਿੱਚ ਪੂਜਾ ਕਰ ਕੇ ਕੀਤੀ ਅਤੇ ਆਪਣੇ ਘਰ ਪਰਤ ਗਏ। ਬਾਅਦ ਵਿੱਚ ਉਨ੍ਹਾਂ ਨੇ ਮੱਲੇਸ਼ਵਰਮ ਸਥਿਤ ਭਾਜਪਾ ਦੇ ਸੂਬਾਈ ਹੈੱਡਕੁਆਰਟਰ ਦਾ ਦੌਰਾ ਕੀਤਾ ਜਿੱਥੇ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਨਲਿਨ ਕੁਮਾਰ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸਾਬਕਾ ਮੁੱਖ ਮੰਤਰੀ ਯੇਦੀਯੁਰੱਪਾ ਦੇ ਅਸਤੀਫ਼ੇ ਮਗਰੋਂ ਬਸਵਰਾਜ ਬੋਮਾਈ ਨੂੰ ਸੂਬੇ ਦਾ ਨਵੰ ਮੁੱਖ ਮੰਤਰੀ ਐਲਾਨ ਕੀਤਾ ਗਿਆ ਸੀ।


