ਸੰਸਦ ਦਾ ਸਮਾਂ ਬਰਬਾਦ ਕਰਨ ਦੀ ਥਾਂ ਸਰਕਾਰ ਮਹਿੰਗਾਈ, ਕਿਸਾਨ ਅਤੇ ਪੈਗਾਸਸ ਤੇ ਕਰੇ ਚਰਚਾ : ਰਾਹੁਲ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵਿਰੋਧੀ ਧਿਰ ਨੂੰ ਉਸਦਾ ਕੰਮ ਨਹੀਂ ਕਰਨ ਦੇ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਜਿੰਮੇਵਾਰੀ ਹੈ ਕਿ ਸੰਸਦ ਦਾ ਸਮਾਂ ਬਰਬਾਦ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਹਿੰਗਾਈ, ਕਿਸਾਨ ਅਤੇ ਪੈਗਾਸਸ ਤੇ ਚਰਚਾ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਲੋਕਤੰਤਰ ਦੀ ਬੁਨਿਆਦ ਹੈ ਕਿ ਸੰਸਦ ਜਨਤਾ ਦੀ ਆਵਾਜ਼ ਬਣ ਕੇ ਰਾਸ਼ਟਰੀ ਮਹੱਤਵ ਦੇ ਮੁੱਦਿਆਂ ਤੇ ਚਰਚਾ ਕਰੇ। ਮੋਦੀ ਸਰਕਾਰ ਵਿਰੋਧੀ ਧਿਰ ਨੂੰ ਇਹ ਕੰਮ ਨਹੀਂ ਕਰਨ ਦੇ ਰਹੀ।ਉਨ੍ਹਾਂ ਲਿਖਿਆ ਹੈ ਕਿ ਸੰਸਦ ਦਾ ਹੋਰ ਸਮਾਂ ਬਰਬਾਦ ਨਾ ਕਰੋ, ਨਾ ਕਰਨ ਦਿਓ ਮਹਿੰਗਾਈ, ਕਿਸਾਨ ਅਤੇ ਪੈਗਾਸਸ ਦੀ ਗੱਲ ਹੋਵੇ। ਜਿਕਰਯਗ ਹੈ ਕਿ ਪੈਗਾਸਸ ਅਤੇ ਕੁਝ ਹੋਰ ਮੁੱਦਿਆਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਸੰਸਦ ਦੇ ਦੋਵਾਂ ਸਦਨਾਂ ਵਿੱਚ ਗਤੀਰੋਧ ਬਣਿਆ ਹੋਇਆ ਹੈ। 19 ਜੁਲਾਈ ਤੋਂ ਮਾਨਸੂਨ ਸੈਸ਼ਨ ਸ਼ੁਰੂ ਹੋਇਆ ਸੀ ਪਰ ਹੁਣ ਤੱਕ ਦੋਵਾਂ ਸਦਨਾਂ ਦੀ ਕਾਰਵਾਈ ਰੁਕੀ ਰਹੀ ਹੈ। ਵਿਰੋਧੀ ਦਲਾਂ ਦਾ ਕਹਿਣਾ ਹੈ ਕਿ ਪੈਗਾਸਸ ਜਾਸੂਸੀ ਮੁੱਦੇ ਤੇ ਚਰਚਾ ਕਰਵਾਉਣ ਲਈ ਸਰਕਾਰ ਤਿਆਰ ਹੋਣ ਤੋਂ ਬਾਅਦ ਹੀ ਸੰਸਦ ਵਿੱਚ ਗਤੀਰੋਧ ਖ਼ਤਮ ਹੋਵੇਗਾ।

VIA PUNJAB