- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਬੋਰਡ ਦੀ ਇਤਿਹਾਸ ਦੀ ਪੁਸਤਕ ਵਿਚ ਮੁੜ ਗਲਤੀਆਂ ਦਾ ਮਾਮਲਾ
ਜੇਕਰ ਗਲਤੀਆਂ ਨਾ ਸੁਧਾਰੀਆਂ ਤਾਂ ਸ਼੍ਰੋਮਣੀ ਕਮੇਟੀ ਆਪਣੇ ਮੈਂਬਰ ਵਾਪਸ ਲੈਣ ਲਈ ਮਜਬੂਰ ਹੋਵੇਗੀ-ਭਾਈ ਲੌਂਗੋਵਾਲ
ਅੰਮ੍ਰਿਤਸਰ – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੀ ਨਵੀਂ ਤਿਆਰ ਕੀਤੀ ਜਾ ਰਹੀ ਇਤਿਹਾਸ ਦੀ ਪੁਸਤਕ ਵਿਚ ਮੁੜ ਗਲਤੀਆਂ ਦਾ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਇਤਰਾਜ ਪ੍ਰਗਟ ਕੀਤਾ ਹੈ। ਜਾਰੀ ਇੱਕ ਬਿਆਨ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਇਹ ਬੇਹੱਦ ਦੁੱਖ ਦੀ ਗੱਲ ਹੈ ਪੰਜਾਬ ਸਰਕਾਰ ਵੱਲੋਂ ਨਵੇਂ ਤਿਆਰ ਕੀਤੇ ਗਏ ਸਿਲੇਬਸ ਨੂੰ ਆਨਲਾਈਨ ਕਰਨ ਤੋਂ ਪਹਿਲਾਂ ਵਾਚਿਆ ਨਹੀਂ ਜਾ ਰਿਹਾ ਅਤੇ ਗੁਰਬਾਣੀ ਸਮੇਤ ਗੁਰੂ ਸਾਹਿਬਾਨ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਨਾਵਾਂ ਨੂੰ ਬਣਦਾ ਸਤਿਕਾਰ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਹ ਬੇਹੱਦ ਮੰਦਭਾਗੀ ਗੱਲ ਹੈ ਅਤੇ ਜੇਕਰ ਪੰਜਾਬ ਸਰਕਾਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਜਿਹਾ ਚਲਣ ਜਾਰੀ ਰੱਖਿਆ ਤਾਂ ਸ਼੍ਰੋਮਣੀ ਕਮੇਟੀ ਸਿਲੇਬਸ ਸਬੰਧੀ ਕਮੇਟੀ ਵਿੱਚੋਂ ਆਪਣੇ ਮੈਂਬਰ ਵਾਪਸ ਲੈਣ ਲਈ ਮਜਬੂਰ ਹੋਵੇਗੀ।


