ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਸ਼ਵਕਰਮਾ ਦਿਵਸ ‘ਚ ਸ਼ਮੂਲੀਅਤ


ਲੁਧਿਆਣਾ, 25 ਅਕਤੂਬਰ (ਵਾਇਆ ਪੰਜਾਬ ਬਿਊਰੋ)

ਪੰਜਾਬ ਸਰਕਾਰ ਵਲੋਂ ਲੁਧਿਆਣਾ ਦੇ ਰਾਮਗੜ੍ਹੀਆ ਕੰਨਿਆ ਕਾਲਜ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਾਬਾ ਵਿਸ਼ਵਕਰਮਾ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ, ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਹਰਦੀਪ ਸਿੰਘ ਮੂੰਡੀਆ ਆਦਿ ਹਾਜ਼ਰ ਸਨ।

 

VIA PUNJAB