- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਨੰਤਨਾਗ ’ਚ ਮੁਕਾਬਲਾ : ਲਸ਼ਕਰ ਅੱਤਵਾਦੀ ਬਿਲਾਲ ਢੇਰ, ਜਵਾਨ ਜ਼ਖਮੀ
ਸ਼੍ਰੀਨਗਰ – ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ ’ਚ ਸੰਖੇਪ ਮੁਕਾਬਲੇ ਦੌਰਾਨ ਪੁਲਸ ਨੇ ਇਕ ਅੱਤਵਾਦੀ ਬਿਲਾਲ ਅਹਿਮਦ ਨੂੰ ਮਾਰ-ਮੁਕਾਇਆ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਰਾਣੀਪੁਰਾ ਇਲਾਕੇ ਦੇ ਅੱਛਾਬਲ ’ਚ ਪੁਲਸ ਮੁਲਾਜ਼ਮਾਂ ਤੋਂ ਹਥਿਆਰ ਖੋਹਣ ਦੀ ਕੋਸ਼ਿਸ਼ ’ਚ ਸਨ ਕਿ ਇਸੇ ਦੌਰਾਨ ਮੁਕਾਬਲਾ ਸ਼ੁਰੂ ਹੋ ਗਿਆ ਅਤੇ ਪੁਲਸ ਇਕ ਅੱਤਵਾਦੀ ਨੂੰ ਮਾਰਨ ’ਚ ਕਾਮਯਾਬ ਰਹੀ। ਇਸ ਘਟਨਾ ’ਚ ਪੁਲਸ ਦਾ ਇਕ ਜਵਾਨ ਵੀ ਜ਼ਖਮੀ ਹੋ ਗਿਆ। ਇਸ ਦੌਰਾਨ ਘਟਨਾ ਦੇ ਤੁਰੰਤ ਬਾਅਦ ਅਨੰਤਨਾਗ ਅਤੇ ਕੁਲਗਾਮ ਜ਼ਿਲਿਆਂ ’ਚ ਇੰਟਰਨੈੱਟ ਸੇਵਾਵਾਂ ਨੂੰ ਰੱਦ ਕਰ ਦਿੱਤਾ ਗਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਬਿਲਾਲ ਤਿੰਨ ਮਹੀਨੇ ਪਹਿਲਾਂ ਪਾਬੰਦੀ ਲੱਗੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ’ਚ ਸ਼ਾਮਲ ਹੋਇਆ ਸੀ। ਇਸ ਤੋਂ ਪਹਿਲਾਂ ਹਥਿਆਰ ਖੋਹਣ ਦੇ ਇਕ ਮਾਮਲੇ ’ਚ ਵੀ ਉਹ ਸ਼ਾਮਲ ਸੀ। ਇਥੋਂ ਤਕ ਕਿ ਉਹ ਇਲਾਕੇ ’ਚ ਸੁਰੱਖਿਆ ਬਲਾਂ ’ਤੇ ਅੱਤਵਾਦੀ ਹਮਲੇ ਤੇ ਨਾਗਰਿਕਾਂ ’ਤੇ ਅੱਤਿਆਚਾਰ ਕਰ ਰਿਹਾ ਸੀ। ਓਧਰ ਪੁਲਸ ਨੇ ਘਟਨਾ ਵਾਲੀ ਥਾਂ ਤੋਂ ਦੋ ਕਾਰਾਂ ਵੀ ਬਰਾਮਦ ਕੀਤੀਆਂ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਅੱਤਵਾਦੀ ਨੇ ਇਨ੍ਹਾਂ ਕਾਰਾਂ ਦੀ ਵਰਤੋਂ ਕੀਤੀ ਸੀ। ਪੁਲਸ ਨੇ ਇਸ ਸਬੰਧ ’ਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


