- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬਠਿੰਡਾ ‘ਚ ਢਾਬਾ ਮਾਲਕ ਦਾ ਕਤਲ ਕਰਨ ਵਾਲੇ ਸ਼ੱਕੀਆਂ ਦੀ ਤਸਵੀਰਾਂ ਜਾਰੀ, ਪੁਲਿਸ ਕਰ ਰਹੀ ਤੇਜ਼ੀ ਨਾਲ ਭਾਲ
ਬਠਿੰਡਾ, 29 ਅਕਤੂਬਰ (ਵਾਇਆ ਪੰਜਾਬ)
ਬਠਿੰਡਾ ਦੇ ਮਾਲ ਰੋਡ ਮਾਰਕਿਟ ਐਸੋਸੀਏਸ਼ਨ ਦੇ ਪ੍ਰਧਾਨ ਤੇ ਹਰਮਨ ਕੁਲਚਾ ਢਾਬੇ ਦੇ ਮਾਲਕ ਹਰਜਿੰਦਰ ਸਿੰਘ ਜੌਹਲ ਦਾ ਸ਼ਨੀਵਾਰ ਸ਼ਾਮ 5:30 ਵਜੇ ਗੋਲੀਆਂ ਮਾਰ ਕੇ ਕਤਲ ਦਿੱਤਾ ਗਿਆ ਸੀ। ਇਸ ਦੇ ਵਿਰੋਧ ਵਿਚ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ ਬੰਦ ਹਨ। ਪੁਲਸ ਨੇ ਦੋਵਾਂ ਬਦਮਾਸ਼ਾਂ ਨੂੰ ਫੜਨ ਲਈ ਦੋਵਾਂ ਦੀਆਂ ਤਸਵੀਰਾਂ ਜਾਰੀ ਕੀਤਾਂ ਹਨ। ਪੁਲਸ ਨੇ ਦੋਵਾਂ ਕਾਤਲਾਂ ਦੀ ਸੂਚਨਾ ਦੇਣ ਵਾਲੇ ਨੂੰ ਦੋ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਇਹ ਵੀ ਆਖਿਆ ਗਿਆ ਹੈ ਕਿ ਕਾਤਲਾਂ ਦੀ ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ
ਇਸ ਕਤਲ ਕਾਂਡ ਦੀ ਸੀ. ਸੀ. ਟੀ. ਵੀ. ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿਚ ਸਾਫ ਨਜ਼ਰ ਆ ਰਿਹਾ ਹੈ ਕਿ ਕਿਵੇਂ ਆਪਣੇ ਢਾਬੇ ਦੇ ਬਾਹਰ ਬੇਫਿਕਰ ਹੋ ਕੇ ਬੈਠੇ ਹਰਜਿੰਦਰ ਸਿੰਘ ਜੌਹਲ ’ਤੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ ਜਾਂਦੀਆਂ ਹਨ। ਦੇਖਦੇ ਹੀ ਦੇਖਦੇ ਜੌਹਰ ਬੇਸੁੱਧ ਹੋ ਜਾਂਦੇ ਹਨ। ਦੂਜੇ ਪਾਸੇ ਵਾਰਦਾਤ ਤੋਂ ਬਾਅਦ ਮੌਕੇ ’ਤੇ ਪਹੁੰਚੇ ਐੱਸ.ਪੀ. ਸਿਟੀ ਨਰਿੰਦਰ ਸਿੰਘ, ਸੀ. ਆਈ. ਏ. ਇੰਚਾਰਜ ਇੰਸਪੈਕਟਰ ਕੋਤਵਾਲੀ ਪਰਮਿੰਦਰ ਸਿੰਘ ਨੇ ਜਾਂਚ ਸ਼ੁਰੂ ਕਰ ਦਿੱਤੀ। ਮੌਕੇ ’ਤੇ ਪੁਲਸ ਨੂੰ ਰਿਵਾਲਵਰ ’ਚੋਂ ਚੱਲੀਆਂ ਗੋਲੀਆਂ ਦੇ ਖੋਲ ਮਿਲੇ ਹਨ। ਫਿਲਹਾਲ ਹਮਲੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।


