ਫਾਰੂਕ ਅਬਦੁੱਲਾ ਤੋਂ ਬਾਅਦ ਮਹਿਬੂਬਾ ਨੇ ਪੰਚਾਇਤ ਚੋਣਾਂ ਵਿੱਚ ਹਿੱਸਾ ਨਾ ਲੈਣ ਦਾ ਕੀਤਾ ਐਲਾਨ

ਸ੍ਰੀਨਗਰ – ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਅੱਜ ਪੀ. ਡੀ. ਪੀ. ਦੀ ਇੱਕ ਉਚ ਪੱਧਰੀ ਬੈਠਕ ਤੋਂ ਬਾਅਦ ਸੂਬੇ ਵਿੱਚ ਧਾਰਾ 35-ਏ ਨੂੰ ਕਾਇਮ ਰੱਖਣ ਦਾ ਸਮਰਥਨ ਕੀਤਾ ਹੈ| ਸ੍ਰੀਨਗਰ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਮਹਿਬੂਬਾ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਸ ਵਿਸ਼ੇ ਉਤੇ ਆਪਣਾ ਰਵੱਈਆ ਸਪੱਸ਼ਟ ਨਹੀਂ ਕਰਦੀ, ਉਦੋਂ ਤੱਕ ਪੀ. ਡੀ. ਪੀ. ਵੀ ਪ੍ਰਸਤਾਵਿਤ ਪੰਚਾਇਤ ਚੋਣਾਂ ਦਾ ਬਾਈਕਾਟ ਕਰੇਗੀ| ਉਨ੍ਹਾਂ ਕਿਹਾ ਕਿ ਪੰਚਾਇਤ ਚੋਣਾਂ ਅਤੇ ਸੁਪਰੀਮ ਕੋਰਟ ਵਿੱਚ ਧਾਰਾ 35-ਏ ਨੂੰ ਲੈ ਕੇ ਚੱਲ ਰਹੇ ਕੇਸ ਦੇ ਆਪਸੀ ਸੰਬੰਧ ਨੂੰ ਲੈ ਕੇ ਜਿਸ ਤਰ੍ਹਾਂ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ, ਉਨ੍ਹਾਂ ਨਾਲ ਲੋਕਾਂ ਦੇ ਦਿਮਾਗ ਵਿੱਚ ਕਈ ਤਰ੍ਹਾਂ ਦੇ ਸ਼ੱਕ ਪੈਦਾ ਹੋ ਗਏ ਹਨ| ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਕੋਲੋਂ ਮੰਗ ਕਰਦੇ ਹਨ ਕਿ ਅਜਿਹੇ ਮਾਹੌਲ ਵਿੱਚ ਚੋਣਾਂ ਕਰਾਉਣ ਦੇ ਫੈਸਲੇ ਉਤੇ ਇੱਕ ਵਾਰ ਫਿਰ ਤੋਂ ਵਿਚਾਰ ਕੀਤਾ ਜਾਵੇ| ਮਹਿਬੂਬਾ ਮੁਤਾਬਕ ਅਜਿਹੇ ਹਾਲਾਤ ਵਿੱਚ ਜੇਕਰ ਚੋਣਾਂ ਹੋਈਆਂ ਤਾਂ ਪੀ. ਡੀ. ਪੀ. ਉਨ੍ਹਾਂ ਵਿੱਚ ਹਿੱਸਾ ਨਹੀਂ ਲਵੇਗੀ|

VIA PUNJAB