- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਾਂਗਰਸ ਦੀਆਂ ਗਲਤ ਨੀਤੀਆਂ ਕਾਰਨ ਹੀ ਬੈਂਕਾਂ ਨੂੰ ਪਿਆ ਘਾਟਾ : ਸਮ੍ਰਿਤੀ ਇਰਾਨੀ
ਨਵੀਂ ਦਿੱਲੀ – ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਇਕ ਪੱਤਰਕਾਰ ਸੰਮੇਲਨ ਵਿੱਚ ਕਾਂਗਰਸ ਤੇ ਹਮਲਾ ਬੋਲਦਿਆਂ ਕਿਹਾ ਕਿ ਵਧੇ ਹੋਏ ਐਨ.ਪੀ.ਏ.(ਗੈਰ-ਕਾਰਗੁਜ਼ਾਰੀ ਵਾਲੀ ਜਾਇਦਾਦ) ਲਈ ਕਾਂਗਰਸ ਜ਼ਿੰਮੇਵਾਰ ਹੈ| ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਗਲਤ ਨੀਤੀਆਂ ਦੇ ਕਾਰਨ ਹੀ ਬੈਂਕਾਂ ਨੂੰ ਕਰੋੜਾਂ ਰੁਪਇਆ ਦਾ ਘਾਟਾ ਹੋਇਆ| ਨੈਸ਼ਨਲ ਹੈਰਲਡ ਕੇਸ ਨੂੰ ਲੈ ਕੇ ਇਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਆਮਦਨ ਕਰ ਰੋਕਣ ਲਈ ਅਦਾਲਤ ਗਏ ਸਨ| ਗਾਂਧੀ ਪਰਿਵਾਰ ਹਜ਼ਾਰਾਂ ਕਰੋੜਾਂ ਦੀ ਜਾਇਦਾਦ ਦਾ ਮਾਲਕ ਹੈ| ਉਨ੍ਹਾਂ ਨੇ ਕਰੋੜਾਂ ਦੀ ਕੰਪਨੀ 50 ਲੱਖ ਵਿੱਚ ਖਰੀਦੀ ਹੈ| ਕਾਂਗਰਸ ਦੀਆਂ ਇਨ੍ਹਾਂ ਗਲਤ ਨੀਤੀਆਂ ਕਾਰਨ ਹੀ ਬੈਂਕਾਂ ਨੂੰ ਘਾਟਾ ਪਿਆ| ਇਸ ਦੇ ਨਾਲ ਹੀ ਰਘੂਰਾਮ ਰਾਜਨ ਦੇ ਬਿਆਨ ਤੋਂ ਇਹ ਸਾਬਤ ਹੋ ਚੁੱਕਾ ਹੈ ਕਾਂਗਰਸ ਐਨ.ਪੀ.ਏ. ਵਿੱਚ ਹੋਏ ਵਾਧੇ ਲਈ ਜ਼ਿੰਮੇਵਾਰ ਹੈ| ਰਾਹੁਲ ਗਾਂਧੀ, ਪ੍ਰਿਅੰਕਾ ਵਾਡਰਾ ਅਤੇ ਸੋਨੀਆ ਗਾਂਧੀ ਕਰਦਾਤਾਵਾਂ ਦੇ ਪੈਸੇ ਵਿੱਚ ਗੜਬੜੀ ਕਰਨਾ ਚਾਹੁੰਦੇ ਹਨ|


