- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚੁਣਾਵੀਂ ਹਲਫਨਾਮੇ ‘ਚ ਗਲਤ ਜਾਣਕਾਰੀ ਦੇਣਾ ਭ੍ਰਿਸ਼ਟ ਆਚਰਨ: ਸੁਪਰੀਮ ਕੋਰਟ
ਨਵੀਂ ਦਿੱਲੀ – ਚੁਣਾਵੀਂ ਹਲਫਨਾਮੇ ‘ਚ ਗਲਤ ਜਾਣਕਾਰੀ ਦੇਣ ਕਰਕੇ ਸੁਪਰੀਮ ਕੋਰਟ ਨੇ ਪਹਿਲੀ ਨਜ਼ਰ ‘ਚ ‘ਭ੍ਰਿਸ਼ਟ ਆਚਰਨ’ ਤਾਂ ਮੰਨਿਆ ਹੈ ਪਰ ਇਸ ਸੰਬੰਧ ‘ਚ ਸੰਸਦ ਨੂੰ ਕਾਨੂੰਨ ਬਣਾਉਣ ਦਾ ਨਿਰਦੇਸ਼ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸਿਖ਼ਰ ਅਦਾਲਤ ਨੇ ਕਿਹਾ ਕਿ ਸਾਡੇ ਅਧਿਕਾਰਾਂ ਦੀ ਵੀ ਇਕ ਸੀਮਾ ਹੈ।
ਜਸਟਿਸ ਐਸ.ਏ.ਬੋਬਡੇ. ਅਤੇ ਜਸਟਿਸ ਐਨ.ਨਾਗੇਸ਼ਵਰ ਰਾਓ ਦੀ ਬੈਂਚ ਨੇ ਕਿਹਾ ਕਿ ਚੁਣਾਵੀਂ ਹਲਫਨਾਮੇ ‘ਚ ਗਲਤ ਜਾਣਕਾਰੀ ਦੇਣਾ ਭ੍ਰਿਸ਼ਟ ਆਚਰਨ ਹੈ ਜਾਂ ਨਹੀਂ, ਇਹ ਸਿਧਾਂਤ ਦੀ ਗੱਲ ਹੈ। ਇਹ ਸੰਸਦ ਦਾ ਕੰਮ ਹੈ ਕਿ ਉਹ ਕਾਨੂੰਨ ਬਣਾ ਕੇ ਇਸ ਨੂੰ ਭ੍ਰਿਸ਼ਟ ਅਚਾਰਨ ਕਰਾਰ ਦਵੇ। ਅਸੀਂ ਵਿਧਾਇਕਾ ਨੂੰ ਕਾਨੂੰਨ ਬਣਾਉਣ ਦਾ ਨਿਰਦੇਸ਼ ਨਹੀਂ ਦੇ ਸਕਦੇ। ਬੈਂਚ ਭਾਜਪਾ ਨੇਤਾ ਅਸ਼ਵਨੀ ਕੁਮਾਰ ਉਪਾਧਿਆਇ ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ, ਜਿਸ ‘ਚ ਗੁਹਾਰ ਲਗਾਈ ਗਈ ਸੀ ਕਿ ਚੁਣਾਵੀ ਹਲਫਨਾਮੇ ‘ਚ ਗਲਤ ਜਾਣਕਾਰੀ ਦੇਣ ਨੂੰ ‘ਭ੍ਰਿਸ਼ਟ ਆਚਰਨ’ ਕਰਾਰ ਦਿੱਤਾ ਜਾਵੇਗਾ। ਪਟੀਸ਼ਨਕਰਤਾ ਵੱਲੋਂ ਪੇਸ਼ ਸੀਨੀਅਰ ਵਕੀਲ ਰਾਣਾ ਮੁਖਰਜੀ ਨੇ ਬੈਂਚ ਨੂੰ ਕਿਹਾ ਕਿ ਚੁਣਾਵੀ ਹਲਫਨਾਮੇ ‘ਚ ਉਮੀਦਵਾਰਾਂ ਵੱਲੋਂ ਗਲਤ ਜਾਣਕਾਰੀ ਦਿੱਤੀ ਜਾਂਦੀ ਹੈ, ਜਿਸ ਨਾਲ ਚੋਣਾਂ ਦੀ ਪਵਿੱਤਰਤਾ ਘੱਟ ਹੁੰਦੀ ਹੈ।


