- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਲੁਟੇਰਿਆਂ ਨੇ ਜਗਰਾਉਂ ਨੂੰ ਫਿਰ ਬਣਾਇਆ ਨਿਸ਼ਾਨਾ-30 ਹਜ਼ਾਰ ਲੈ ਕੇ ਫਰਾਰ
ਜਗਰਾਉ – ਲੁਟੇਰਿਆਂ ਨੇ ਇਕ ਵਾਰ ਫਿਰ ਜਗਰਾਉਂ ਨੂੰ ਨਿਸ਼ਾਨਾ ਬਣਾਉਂਦੇ ਨੌਜਵਾਨ ਤੋਂ 30 ਹਜ਼ਾਰ ਰੁਪਏ ਲੁੱਟ ਲਏ ਹਨ। ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਵਾਸੀ ਪਿੰਡ ਰਾਜੋਵਾਲ ਜ਼ਿਲ੍ਹਾ ਫਰੀਦਕੋਟ ਦਾ ਰਹਿਣਾ ਵਾਲਾ ਨੌਜਵਾਨ ਲੁਧਿਆਣਾ ਦੀ ਇਕ ਸੈਟਮੀ ਪ੍ਰਾਈਵੇਟ ਲਿਮ: ਕੰਪਨੀ ’ਚ ਦੇ ਪੈਸੇ ਇਕੱਠ ਕਰਨ ਦਾ ਕੰਮ ਕਰਦਾ ਸੀ ਤੇ ਅੱਜ ਦੁਪਹਿਰ ਉਹ ਬੋਦਲਵਾਲਾ ਤੋਂ ਮੀਟਿੰਗ ਕਰਕੇ ਪਿੰਡ ਮਲਕ ਨੂੰ ਜਾ ਰਿਹਾ ਸੀ, ਰਸਤੇ ’ਚ ਸ਼ਮਸ਼ਾਨਘਾਟ ਕੋਲ ਦੋ ਲੁਟੇਰੇ ਮੋਟਰਸਾਈਕਲ ’ਤੇ ਆਏ ਤੇ ਆਖਿਆ ਕਿ ਤੇਰੇ ਗੋਲੀ ਮਾਰ ਦੇਵਾਂਗੇ, ਬੈਗ ਸਾਨੂੰ ਫੜ੍ਹਾ ਦੇ। ਲੁਟੇਰਿਆਂ ਨੇ ਗੁਰਵਿੰਦਰ ਸਿੰਘ ਨਾਲ ਹੱਥੋਂ-ਪਾਈ ਕੀਤੀ ਤੇ ਬੈਗ ਖੋਹ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਐਸ. ਪੀ. (ਇੰਨ:) ਅਮਨਦੀਪ ਸਿੰਘ ਬਰਾੜ ਭਾਰੀ ਪੁਲਿਸ ਫੋਰਸ ਸਮੇਤ ਮੌਕੇ ’ਤੇ ਪਹੁੰਚੇ ਤੇ ਘਟਨਾ ਸਬੰਧੀ ਜਾਣਕਾਰੀ ਇਕੱਤਰ ਕੀਤੀ। ਪੁਲਿਸ ਵੱਲੋਂ ਕਾਰਵਾਈ ਆਰੰਭਦਿਆਂ ਵੱਖ-ਵੱਖ ਥਾਵਾਂ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਦੇਖੀ।


