- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
7ਵੀਂ ਵਾਰ ਏਸ਼ੀਆ ਕੱਪ ਜਿੱਤਣ ਉੱਤਰੇਗਾ ਭਾਰਤ
ਨਵੀਂ ਦਿੱਲੀ – ਭਾਰਤ ਦਾ ਭਾਵੇਂ ਹੀ ਇੰਗਲੈਂਡ ਦੌਰੇ ‘ਤੇ ਪ੍ਰਦਰਸ਼ਨ ਨਿਰਾਸ਼ਾ ਕਰਨ ਵਾਲਾ ਰਿਹਾ ਹੋਵੇ ਪਰ ਸ਼ਨੀਵਾਰ ਨੂੰ ਸੰਯੁਕਤ ਅਰਬ ਅਮੀਰਾਤ ਵਿਚ ਸ਼ੁਰੁ ਹੋਣ ਵਾਲੇ ਏਸ਼ੀਆ ਕੱਪ ਵਿਚ ਉਸਦੀਆਂ ਨਜ਼ਰਾਂ 7ਵੀਂ ਵਾਰ ਖਿਤਾਬ ‘ਤੇ ਕਬਜ਼ਾ ਕਰਨ ‘ਤੇ ਲੱਗੀਆਂ ਹੋਣਗੀਆਂ। ਭਾਰਤੀ ਟੀਮ ਨੇ ਉਸਦੇ ਨਿਯਮਿਤ ਕਪਤਾਨ ਵਿਰਾਟ ਕੋਹਲੀ ਨੂੰ ਏਸ਼ੀਆ ਕੱਪ ਤੋਂ ਆਰਾਮ ਦਿੱਤਾ ਹੈ ਜਦਕਿ ਓਪਨਰ ਰੋਹਿਤ ਸ਼ਰਮਾ ਇਸ ਟੂਰਨਾਮੈਂਟ ਵਿਚ ਟੀਮ ਇੰਡੀਆ ਦੀ ਕਮਾਨ ਸੰਭਾਲੇਗਾ। ਭਾਰਤੀ ਟੀਮ ਟੈਸਟ ਮੈਚ ‘ਚ ਇੰਗਲੈਂਡ ਦੌਰੇ ‘ਤੇ ਭਾਵੇਂ ਹੀ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੀ ਪਰ ਸੀਮਤ ਓਵਰਾਂ ਵਿਚ ਉਸਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ। ਟੂਰਨਾਮੈਂਟ ਤੋਂ ਪਹਿਲਾਂ ਕੁਆਲੀਫਾਇੰਗ ਟੂਰਨਾਮੈਂਟ ਖੇਡਿਆ ਗਿਆ ਸੀ, ਜਿਸ ਵਿਚ ਹਾਂਗਕਾਂਗ ਜੇਤੂ ਰਿਹਾ ਸੀ ਤੇ ਉਸ ਨੇ ਮੁੱਖ ਟੂਰਨਾਮੈਂਟ ਵਿਚ ਜਗ੍ਹਾ ਬਣਾਈ ਸੀ। ਏਸ਼ੀਆ ਕੱਪ ਵਿਚ 6 ਟੀਮਾਂ ਨੂੰ ਦੋ ਗਰੁੱਪਾਂ ਵਿਚ ਵੰਡਿਆ ਗਿਆ ਹੈ। ਗਰੁੱਪ-ਏ ਵਿਚ ਭਾਰਤ ਤੇ ਉਸਦਾ ਪੁਰਾਣਾ ਵਿਰੋਧੀ ਪਾਕਿਸਤਾਨ ਅਤੇ ਕੁਆਲੀਫਾਇਰ ਹਾਂਗਕਾਂਗ ਹਨ ਜਦਕਿ ਗਰੁੱਪ-ਬੀ ਵਿਚ ਅਫਗਾਨਿਸਤਾਨ, ਬੰਗਲਾਦੇਸ਼ ਤੇ ਸ਼੍ਰੀਲੰਕਾ ਹਨ। ਹਰ ਗਰੁੱਪ ਵਿਚੋਂ ਚੋਟੀ ਦੀਆਂ ਦੋ-ਦੋ ਟੀਮਾਂ ਵਿਚਾਲੇ ਸੈਮੀਫਾਈਨਲ ਹੋਵੇਗਾ।


