- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤੀ ਕਿਸਾਨ ਯੂਨੀਅਨ ਏਕਤਾ ਵਲੋਂ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਮੰਗ
ਐਸ ਏ ਐਸ ਨਗਰ – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਇਕ ਵਫਦ ਨੇ ਅੱਜ ਡਿਪਟੀ ਕਮਿਸਨਰ ਨੂੰ ਮੁੱਖ ਮੰਤਰੀ ਦੇ ਨਾਮ ਪੱਤਰ ਦੇ ਕੇ ਮੰਗ ਕੀਤੀ ਕਿ ਕਿਸਾਨਾਂ ਦੇ ਮਸਲੇ ਹਲ ਕੀਤੇ ਜਾਣ| ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਦੇ ਮੀਤ ਪ੍ਰਧਾਨ ਮੇਹਰ ਸਿੰਘ ਥੇੜੀ ਨੇ ਮੰਗ ਕੀਤੀ ਕਿ ਖੇਤੀਬਾੜੀ ਵਿਭਾਗ ਪੰਜਾਬ ਵਲੋਂ ਕਿਸਾਨਾਂ ਨੂੰ ਪਰਾਲੀ ਖੇਤਾਂ ਵਿੱਚ ਖਤਮ ਕਰਨ ਲਈ ਦਿੱਤੀ ਜਾਂਦੀ ਸਬਸਿਡੀ ਦਾ ਤਰੀਕਾ ਠੀਕ ਕੀਤਾ ਜਾਵੇ ਅਤੇ ਕਿਸਾਨਾਂ ਨੂੰ 200 ਰੁਪਏ ਪ੍ਰਤੀ ਕੁਇੰਟਲ ਜਾਂ ਪੰਜ ਹਜਾਰ ਰੁਪਏ ਪ੍ਰਤੀ ਏਕੜ ਮੁਆਵਜਾ ਦਿੱਤਾ ਜਾਵੇ, ਕਿਸਾਨਾਂ ਨੂੰ ਝੋਨੇ ਦਾ ਰੇਟ 1790 ਰੁਪਏ ਦਿੱਤਾ ਜਾਵੇ, ਸਾਰੇ ਕਿਸਾਨਾਂ ਦਾ ਕਰਜਾ ਮਾਫ ਕੀਤਾ ਜਾਵੇ, ਗੰਨੇ ਦੇ ਬਕਾਏ ਦਿੱਤੇ ਜਾਣ, ਆਵਾਰਾ ਡੰਗਰਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ| ਉਹਨਾਂ ਚਿਤਾਵਨੀ ਦਿੱਤੀ ਕਿ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਕਿਸਾਨ 25 ਸਤੰਬਰ ਨੂੰ ਗੁਰਦੁਆਰਾ ਅੰਬ ਸਾਹਿਬ ਤੋਂ ਚੰਡੀਗੜ੍ਹ ਤਕ ਮਾਰਚ ਕਰਨਗੇ ਅਤੇ ਧਰਨਾ ਦੇਣਗੇ| ਇਸ ਮੌਕੇ ਰਵਿੰਦਰ ਸਿੰਘ ਦੇਹਕਲਾਂ, ਗਿਆਨ ਸਿੰਘ ਧੜਾਕ, ਰਣਜੀਤ ਸਿੰਘ ਬਾਸੀਆਂ, ਸਿਕੰਦਰ ਸਿੰਘ ਸਰਕਪਡਾ, ਪੰਡਤ ਹਰਬਚਨ ਲਾਲ ਰੰਗੀਆਂ, ਚੇਤੰਨ ਸਿੰਘ ਖੂਨੀ ਮਾਜਰਾ, ਜਸਵੰਤ ਸਿੰਘ ਕੁਰਲੀ ਵੀ ਮੌਜੂਦ ਸਨ|


