- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੱਸ ਖੱਡ ਵਿੱਚ ਡਿੱਗੀ; 17 ਮੌਤਾਂ, 16 ਜ਼ਖ਼ਮੀ
ਕਿਸ਼ਤਵਾੜ – ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਇਕ ਮਿਨੀ ਬੱਸ ਡੂੰਘੀ ਖੱਡ ਵਿੱਚ ਡਿੱਗ ਗਈ ਜਿਸ ਕਾਰਨ ਘੱਟੋ ਘੱਟ 17 ਯਾਤਰੀਆਂ ਦੀ ਮੌਤ ਹੋ ਗਈ ਅਤੇ 16 ਜ਼ਖ਼ਮੀ ਹੋ ਗਏ। ਇਹ ਹਾਦਸਾ ਠਕਰਾਈ ਨੇੜੇ ਢੰਡਾਰਾਂ ਕੋਲ ਉਸ ਵੇਲੇ ਵਾਪਰਿਆ ਜਦੋਂ ਮਿਨੀ ਬੱਸ ਦਾ ਡਰਾਈਵਰ ਵਾਹਨ ਤੋਂ ਆਪਣਾ ਸੰਤੁਲਨ ਗਵਾ ਬੈਠਾ। ਬੱਸ ਕਿਸ਼ਤਵਾੜ ਦੇ ਕੇਸ਼ਵਾਂ ਇਲਾਕੇ ’ਚੋਂ ਸਵੇਰੇ ਆ ਰਹੀ ਸੀ। ਡਰਾਈਵਰ ਦੇ ਸੰਤੁਲਨ ਗੁਆਉਣ ’ਤੇ ਇਹ ਬੱਸ 300 ਫੁੱਟ ਡੂੰਘੀ ਖਾਈ ਵਿੱਚ ਜਾ ਡਿੱਗੀ। ਜ਼ਿਲ੍ਹਾ ਵਿਕਾਸ ਕਮਿਸ਼ਨਰ (ਕਿਸ਼ਤਵਾੜ) ਅੰਗਰੇਜ਼ ਸਿੰਘ ਰਾਣਾ ਨੇ ਪੀਟੀਆਈ ਨੂੰ ਦੱਸਿਆ ਕਿ ਇਸ ਹਾਦਸੇ ਵਿੱਚ 17 ਵਿਅਕਤੀਆਂ ਦੀ ਮੌਤ ਹੋ ਗਈ ਅਤੇ 16 ਜਣੇ ਜ਼ਖ਼ਮੀ ਹੋ ਗਏ। ਰਾਣਾ ਨੇ ਕਿਹਾ ਕਿ ਜ਼ਿਆਦਾਤਰ ਵਿਅਕਤੀਆਂ ਦੀ ਥਾਂ ’ਤੇ ਹੀ ਮੌਤ ਹੋ ਗਈ ਜਦੋਂ ਕਿ 11 ਗੰਭੀਰ ਜ਼ਖ਼ਮੀਆਂ ਨੂੰ ਜਹਾਜ਼ ਰਾਹੀਂ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਜੰਮੂ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਤਕ ਐਲਾਨ ਦਿੱਤਾ। ਜ਼ਿਲ੍ਹਾ ਵਿਕਾਸ ਕਮਿਸ਼ਨਰ ਜੋ ਐਸਐਸਪੀ ਨਾਲ ਬਚਾਅ ਕਾਰਜਾਂ ਦੀ ਅਗਵਾਈ ਕਰ ਰਹੇ ਸਨ, ਨੇ ਕਿਹਾ ਕਿ ਫੌਜ, ਪੁਲੀਸ ਅਤੇ ਸਥਾਨਕ ਲੋਕਾਂ ਦੀ ਸਹਾਇਤਾ ਨਾਲ ਬਚਾਅ ਕਾਰਜ ਚੱਲ ਰਹੇ ਹਨ। ਫੌਜ ਦੇ ਬੁਲਾਰੇ ਲੈਫਟੀਨੈਂਟ ਦਵਿੰਦਰ ਆਨੰਦ ਨੇ ਦੱਸਿਆ ਕਿ ਜ਼ਖ਼ਮੀਆਂ ’ਚੋਂ 5 ਨੂੰ ਸਥਾਨਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿਥੇ ਉਨ੍ਹਾਂ ਦੀ ਹਾਲਤ ਸਥਿਰ ਹੈ। ਜੰਮੂ ਕਸ਼ਮੀਰ ਦੇ ਰਾਜਪਾਲ ਸਤਿਆ ਪਾਲ ਮਲਿਕ ਨੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਵਾਪਰੇ ਦਰਦਨਾਕ ਹਾਦਸੇ ਸਬੰਧੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਮਿ੍ਤਕਾਂ ਦੇ ਪਰਿਵਾਰਾਂ ਲਈ 5 ਲੱਖ ਰੁਪਏ ਅਤੇ ਜ਼ਖ਼ਮੀਆਂ ਦੀ ਸਹਾਇਤਾ ਲਈ 50 ਹਜ਼ਾਰ ਰੁਪਏ ਦਾ ਐਲਾਨ ਕੀਤਾ ਹੈ। ਸੂਤਰਾਂ ਅਨੁਸਾਰ ਰਾਜਪਾਲ ਨੇ ਸਰਕਾਰੀ ਹਸਪਤਾਲਾਂ ਨੂੰ ਜ਼ਖ਼ਮੀਆਂ ਦੇ ਮੁਫ਼ਤ ਇਲਾਜ ਲਈ ਹਦਾਇਤਾਂ ਵੀ ਜਾਰੀ ਕੀਤੀਆਂ ਹਨ।


