- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੁਲਸੁਮ ਨਵਾਜ਼ ਦੀ ਮ੍ਰਿਤਕ ਦੇਹ ਪਹੁੰਚੀ ਲਾਹੌਰ
ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਪਤਨੀ ਕੁਲਸੁਮ ਨਵਾਜ਼ ਦੀ ਮ੍ਰਿਤਕ ਦੇਹ ਸ਼ੁੱਕਰਵਾਰ ਸਵੇਰੇ ਲਾਹੌਰ ਦੇ ਅੱਲਾਮਾ ਇਕਬਾਲ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੀ। ਰੇਡੀਓ ਪਾਕਿਸਤਾਨ ਨੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੀ ਬੁਲਾਰਾ ਮਰੀਅਮ ਔਰੰਗਜ਼ੇਬ ਦੇ ਹਵਾਲੇ ਨਾਲ ਆਪਣੀ ਰਿਪੋਰਟ ਵਿਚ ਦੱਸਿਆ ਕਿ ਲਾਹੌਰ ਵਿਚ ਜਾਤੀ ਉਮਰਾ, ਸ਼ਰੀਫ ਮੈਡੀਕਲ ਸਿਟੀ ਵਿਚ ਬੇਗਮ ਕੁਲਸੁਮ ਦਾ ਅੰਤਮ ਸਸਕਾਰ ਕੀਤਾ ਜਾਵੇਗਾ। ਉਨ੍ਹਾਂ ਨੂੰ ਦਫਨਾਉਣ ਤੋਂ ਪਹਿਲਾਂ ਸੋਗ ਸਭਾ ਰੱਖੀ ਜਾਵੇਗੀ। ਬੇਗਮ ਕੁਲਸੁਮ ਦੇ ਸਸਕਾਰ ਦੇ ਮੱਦੇਨਜ਼ਰ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਵਿਸ਼ੇਸ਼ ਸੁਰੱਖਿਆ ਵਿਵਸਥਾ ਕੀਤੀ ਗਈ ਹੈ। ਇਸ ਤੋ ਪਹਿਲਾਂ ਵੀਰਵਾਰ ਨੂੰ ਲੰਡਨ ਦੇ ਰੀਜੈਂਟ ਪਲਾਜ਼ਾ ਪਾਰਕ ਵਿਚ ਵੀ ਸੋਗ ਸਭਾ ਰੱਖੀ ਗਈ ਸੀ। 68 ਸਾਲ ਬੇਗਮ ਕੁਲਸੁਮ ਗਲੇ ਦੇ ਕੈਂਸਰ ਨਾਲ ਪੀੜਤ ਸੀ। ਬੀਤੇ ਮੰਗਲਵਾਰ ਨੂੰ ਇਸ ਬੀਮਾਰੀ ਕਾਰਨ ਲੰਡਨ ਦੇ ਇਕ ਹਸਪਤਾਲ ਵਿਚ ਉਨ੍ਹਾਂ ਦੀ ਮੌਤ ਹੋ ਗਈ।


