- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਵਾਦਤ ਹਿੰਦੀ ਫਿਲਮ ਮਨਮਰਜ਼ੀਆਂ ਵਿਰੁੱਧ ਕਾਨੂੰਨ ਕਾਰਵਾਈ ਕਰਗੀ ਸ਼੍ਰੋਮਣੀ ਕਮੇਟੀ –ਭਾਈ ਲੌਂਗੋਵਾਲ
ਫਿਲਮ ਸੈਂਸਰ ਬੋਰਡ ਵਿਚ ਸਿੱਖ ਨੁਮਾਇੰਦਾ ਸ਼ਾਮਲ ਕਰਨ ਦੀ ਮੰਗ ਦੁਹਰਾਈ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਿੰਦੀ ਫਿਲਮ ਮਨਮਰਜ਼ੀਆਂ ਵਿਚ ਸਿੱਖਾਂ ਦੀ ਕੁੜੀ ਦਾ ਕਿਰਦਾਰ ਨਿਭਾਅ ਰਹੀ ਲੜਕੀ ਨੂੰ ਸਿਗਰੇਟ ਪੀਂਦੇ ਦਿਖਾਏ ਜਾਣ ਵਿਰੁੱਧ ਕਾਨੂੰਨੀ ਕਾਰਵਾਈ ਕਰੇਗੀ। ਇਥੇ ਜਾਰੀ ਇੱਕ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਮਨਮਰਜ਼ੀਆਂ ਨਾਂ ਦੀ ਹਿੰਦੀ ਫਿਲਮ ਵਿਚ ਇੱਕ ਲੜਕੀ ਜੋ ਕਿ ਸਿੱਖ ਪਾਤਰ ਵਜੋਂ ਦਿਖਾਈ ਗਈ ਹੈ ਨੂੰ ਉਸ ਦੇ ਰੋਲ ਵਿਚ ਸਿਗਰੇਟ ਪੀਂਦੇ ਦਿਖਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਫਿਲਮ ਦੇ ਡਾਇਰੈਕਟਰ, ਪ੍ਰੋਡਿਊਸਰ ਦੀ ਇਸ ਗਲਤੀ ਨਾਲ ਸਿੱਖਾਂ ਦੇ ਧਾਰਮਿਕ ਜਜ਼ਬਾਤਾਂ ਨੂੰ ਭਾਰੀ ਠੇਸ ਪੁੱਜੀ ਹੈ ਅਤੇ ਇਸ ਨਾਲ ਸਿੱਖਾਂ ਵਿਚ ਰੋਸ ਤੇ ਰੋਹ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਫਿਲਮ ’ਤੇ ਤੁਰੰਤ ਰੋਕ ਦੀ ਮੰਗ ਕਰਦੀ ਹੈ, ਜਦਕਿ ਇਸ ਦੇ ਨਾਲ ਹੀ ਫਿਲਮ ਦੇ ਡਾਇਰੈਕਟਰ ਤੇ ਪ੍ਰੋਡਿਊਸਰ ਵਿਰੁਧ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਫਿਲਮ ਸੈਂਸਰ ਬੋਰਡ ਵਿਚ ਸਿੱਖ ਮੈਂਬਰ ਸ਼ਾਮਲ ਕੀਤਾ ਜਾਵੇ ਤਾਂ ਜੋ ਅਜਿਹੇ ਮਾਮਲਿਆਂ ਕਾਰਨ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾ ਦੁਖਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਨੇਕਾਂ ਵਾਰ ਸੈਂਸਰ ਬੋਰਡ ਵਿਚ ਸਿੱਖ ਨੁਮਾਇੰਦੇ ਦੀ ਮੰਗ ਕੀਤੀ ਜਾਂਦੀ ਰਹੀ ਹੈ ਪਰ ਸਰਕਾਰਾਂ ਇਸ ਨੂੰ ਸੰਜੀਦਗੀ ਨਾਲ ਨਹੀਂ ਲੈ ਰਹੀਆਂ। ਜੇਕਰ ਫਿਲਮ ਸੈਂਸਰ ਡੋਰਡ ਵਿਚ ਸਿੱਖ ਨੁਮਾਇੰਦਾ ਹੋਵਗਾ ਤਾਂ ਅਜਿਹੀਆਂ ਗਲਤੀਆਂ ਤੋਂ ਬਚਿਆ ਜਾ ਸਕੇਗਾ। ਉਨ੍ਹਾਂ ਦੁਹਰਾਇਆ ਕਿ ਵਿਵਾਦਤ ਫਿਲਮ ਤੇ ਤੁਰੰਤ ਪਾਬੰਦੀ ਲਾਈ ਜਾਵੇ।


