- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੰਤ ਈਸ਼ਰ ਸਿੰਘ ਸਕੂਲ ਦੇ ਬੱਚਿਆਂ ਦੀ ਸ਼ਾਨਦਾਰ ਕਾਰਗੁਜ਼ਾਰੀ
ਐਸ. ਏ. ਐਸ ਨਗਰ – ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਮੁਹਾਲੀ ਦੇ ਖਿਡਾਰੀਆਂ ਨੇ ਮੁਹਾਲੀ ਜਿਲ੍ਹਾ ਖੇਡਾਂ ਟੂਰਨਾਮੈਂਟ ਵਿੱਚ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ| ਇਹਨਾਂ ਖੇਡਾਂ ਦਾ ਆਯੋਜਨ ਪੀ. ਐਸ. ਈ. ਬੀ ਵੱਲੋਂ 15 ਅਤੇ 17 ਸਤੰਬਰ ਨੂੰ ਕੀਤਾ ਗਿਆ ਜਿਸ ਵਿੱਚ ਖਿਡਾਰੀਆਂ ਨੇ ਹਾਕੀ ਵਾਲੀਬਾਲ ਅਤੇ ਫੁਟਬਾਲ ਦੀਆਂ ਖੇਡਾਂ ਵਿੱਚ ਇਹ ਸਨਮਾਨ ਪ੍ਰਾਪਤ ਕੀਤਾ| ਫੇਜ਼-9 ਦੇ ਹਾਕੀ ਸਟੇਡੀਅਮ ਵਿੱਚ ਲੜਕੀਆਂ ਦੀ ਅੰਡਰ-14 ਅਤੇ ਅੰਡਰ-17 ਲੜਕਿਆਂ ਦੀ ਅੰਡਰ-14 ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ| ਲੜਕੀਆਂ ਦੀ ਅੰਡਰ-17 ਟੀਮ ਸਟੇਟ ਚੈਮਪੀਅਨਸ਼ਿਪ ਲਈ ਚੁਣੀ ਗਈ ਹੈ ਅਤੇ ਲੜਕਿਆਂ ਦੀ ਅੰਡਰ-14 ਟੀਮ ਨੇ ਵੀ 21 ਸਤੰਬਰ ਨੂੰ ਹੋਣ ਵਾਲੇ ਫਾਇਨਲ ਮੈਚ ਲਈ ਤਿਆਰੀ ਖਿੱਚ ਲਈ ਹੈ| ਸਕੂਲ ਦੀ ਫੁਟਬਾਲ ਟੀਮ ਨੇ ਜਿਲ੍ਹਾ ਪੱਧਰ ਖੇਡਾਂ ਵਿੱਚ ਤੀਜਾ ਸਥਾਨ ਹਾਸਿਲ ਕੀਤਾ ਹੈ| ਸਕੂਲ ਦੇ ਵਿਦਿਆਰਥੀ ਹਰਪ੍ਰੀਤ ਸਿੰਘ, ਹਰਮਨ ਦੀਪ ਸਿੰਘ, ਇੰਦਰਪ੍ਰੀਤ ਸਿੰਘ ਅਤੇ ਮਿਲਨ ਨੇ ਇਹਨਾਂ ਖੇਡਾਂ ਵਿੱਚ ਜਿੱਤ ਹਾਸਿਲ ਕਰਕੇ ਸਕੂਲ ਦਾ ਮਾਣ ਵਧਾਇਆ| ਸਰਕਾਰੀ ਸੀਨੀਅਰ ਸੰਕੈਡਰੀ ਸਕੂਲ 3ਬੀ1 ਵਿਖੇ ਅੰਡਰ-17 ਦੀ ਵਾਲੀਬਾਲ ਟੀਮ ਨੇ ਜੀਰਕਪੁਰ ਦੀ ਟੀਮ ਨੂੰ ਹਰਾ ਕੇ ਜਿਲ੍ਹਾ ਪੱਧਰ ਤੇ ਤੀਜਾ ਸਥਾਨ ਹਾਸਿਲ ਕਰਕੇ ਸਕੂਲ ਲਈ ਸਨਮਾਨ ਪ੍ਰਾਪਤ ਕੀਤਾ| 21 ਸਤੰਬਰ ਨੂੰ ਹੋਣ ਵਾਲਿਆਂ ਸਟੇਟ ਟੂਰਨਾਮੈਂਟ ਵਿੱਚ ਮਨਿੰਦਰਜੋਤ ਸਿੰਘ ਅਤੇ ਪ੍ਰੀਤ ਸਿੰਘ ਖੇਡਾਂ ਵਿੱਚ ਆਪਣਾ ਪ੍ਰਦਰਸ਼ਨ ਕਰਨਗੇ| ਪਹਿਲੀ ਵਾਰ ਨਹੀਂ ਹੈ ਕਿ ਸਕੂਲ ਦੇ ਨੌਜਵਾਨ ਖਿਡਾਰੀਆਂ ਨੇ ਪੂਰੀ ਮਿਹਨਤ ਨਾਲ ਸਨਮਾਨ ਹਾਸਿਲ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਬਲਕਿ ਉਹਨਾਂ ਨੇ ਇਸ ਸਾਲ ਇਤਿਹਾਸ ਦੁਹਰਾਇਆ ਹੈ| ਸਕੂਲ ਦੀ ਡਾਇਰੈਕਟਰ ਪਵਨਦੀਪ ਕੌਰ ਗਿੱਲ ਅਤੇ ਪ੍ਰਿੰਸੀਪਲ ਸ੍ਰੀਮਤੀ ਇੰਦਰ ਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਦੇ ਇਸ ਉਦਮ ਦੀ ਸ਼ਲਾਘਾ ਕੀਤੀ ਅਤੇ ਸਟੇਟ ਚੈਂਪੀਅਨਸ਼ਿਪ ਜਿੱਤਣ ਲਈ ਹੌਂਸਲਾ ਅਫਜਾਈ ਕੀਤੀ|


