- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਹਿਲੇ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ 22 ਨੂੰ ਹੋਵੇਗਾ
ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਤੇ ਉਨ੍ਹਾਂ ਦੀ ਵਿਚਾਰਧਾਰਾ ਸਬੰਧੀ ਕਰਵਾਏ ਜਾਣ ਵਾਲੇ ਸੈਮੀਨਾਰਾਂ ਦਾ ਆਰੰਭ ਪਟਿਆਲਾ ਦੇ ਬਹਾਦਰਗੜ੍ਹ ਸਥਿਤ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ ਅਡਵਾਂਸ ਸਟੱਡੀਜ਼ ਇਨ ਸਿੱਖਇਜ਼ਮ ਤੋਂ ਕੀਤਾ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਤੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲੇ ਪਾਤਸ਼ਾਹ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਜਿਥੇ ਹੋਰ ਵੱਖ ਵੱਖ ਸਮਾਗਮ ਉਲੀਕੇ ਗਏ ਹਨ ਉਥੇ ਹੀ ਵਿਸ਼ੇਸ਼ ਸੈਮੀਨਾਰ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੈਮੀਨਾਰਾਂ ਦੀ ਆਰੰਭਤਾ 22 ਸਤੰਬਰ ਨੂੰ ਬਹਾਦਰਗੜ੍ਹ ਪਟਿਆਲਾ ਤੋਂ ਕੀਤੀ ਜਾਵੇਗੀ। ਇਸ ਸੈਮੀਨਾਰ ਦੀ ਰੂਪ ਰੇਖਾ ਬਾਰੇ ਉਨ੍ਹਾਂ ਦੱਸਿਆ ਕਿ ਸੈਮੀਨਾਰ ਦਾ ਵਿਸ਼ਾ ਗੁਰੂ ਸਾਹਿਬ ਜੀ ਦਾ ਮਿਸ਼ਨ ਅਤੇ ਮਨੁੱਖੀ ਜੀਵਨ ਦੇ ਵਰਤਮਾਨ ਸਰੋਕਾਰਾਂ ’ਤੇ ਆਧਾਰਤ ਰੱਖਿਆ ਗਿਆ ਹੈ। ਸ. ਬੇਦੀ ਅਨੁਸਾਰ ਸੈਮੀਨਾਰ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਕਰਨਗੇ, ਜਦਕਿ ਮੁੱਖ ਮਹਿਮਾਨ ਵਜੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸ਼ਾਮਲ ਹੋਣਗੇ। ਸੈਮੀਨਾਰ ਦੌਰਾਨ ਕੁੰਜੀਵਤ ਭਾਸ਼ਣ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ ਰੂਪ ਸਿੰਘ ਦੇਣਗੇ ਅਤੇ ਤੱਤਸਾਰ ਦੇ ਸ਼ਬਦ ਡਾ. ਬਲਕਾਰ ਸਿੰਘ ਡਾਇਰੈਕਟਰ ਵਰਲਡ ਪੰਜਾਬੀ ਸੈਂਟਰ ਪੰਜਾਬੀ ਯੂਨੀਵਰਸਿਟੀ ਕਹਿਣਗੇ। ਇਸੇ ਤਰ੍ਹਾਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਪ੍ਰੋ. ਬਲਵਿੰਦਰ ਸਿੰਘ ਜੌੜਾਸਿੰਘਾ ਵੀ ਸੰਬੋਧਨ ਕਰਨਗੇ। ਸ. ਬੇਦੀ ਅਨੁਸਾਰ ਇਸ ਸੈਮੀਨਾਰ ਵਿਚ ਪਰਚੇ ਪੜ੍ਹਨ ਵਾਲੇ ਵਿਦਵਾਨਾਂ ਵਿਚ ਡਾ. ਸਰਬਜੀਤ ਸਿੰਘ ਰੇਣੁਕਾ, ਡਾ. ਇੰਦਰਜੀਤ ਸਿੰਘ ਗੋਗੋਆਣੀ, ਡਾ. ਬ੍ਰਿਜਪਾਲ ਸਿੰਘ, ਡਾ. ਹਰਸ਼ਿੰਦਰ ਕੌਰ, ਸ. ਸੁਖਦੇਵ ਸਿੰਘ ਲਾਜ ਦੇ ਨਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੈਮੀਨਾਰ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।


