- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਿਊਯਾਰਕ ਦੇ ਸਾਇਰਾਕਿਊਸ ‘ਚ ਗੋਲੀਬਾਰੀ, 7 ਲੋਕ ਜ਼ਖਮੀ
ਵਾਸ਼ਿੰਗਟਨ – ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿਚ ਬੀਤੀ ਰਾਤ ਗੋਲੀਬਾਰੀ ਦੇ ਬਾਅਦ 7 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਜ਼ਖਮੀਆਂ ਵਿਚ ਬੱਚੇ ਵੀ ਸ਼ਾਮਲ ਹਨ। ਇਹ ਘਟਨਾ ਸਾਇਰਾਕਿਊਸ ਵਿਚ ਹੋਈ। ਸੋਸ਼ਲ ਮੀਡੀਆ ‘ਤੇ ਫਾਇਰਫਾਈਟਰਜ਼ ਵੱਲੋਂ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ। ਨੈਸ਼ਨਲ ਪਬਲਿਕ ਰੇਡਿਓ ਦੇ ਨਿਰਮਾਤਾ ਵੱਲੋਂ ਗੋਲੀਬਾਰੀ ਨੂੰ ਲੈ ਕੇ ਟਵੀਟ ਕੀਤਾ ਗਿਆ ਸੀ। ਇਸ ਟਵੀਟ ਦੇ ਬਾਅਦ ਪੁਲਸ ਵਿਭਾਗ ਨੇ ਉਨ੍ਹਾਂ ਨੂੰ ਜਵਾਬ ਦਿੱਤਾ ਕਿ ਪੁਲਸ ਨੇ ਸਥਾਨਕ ਸਮੇਂ ਮੁਤਾਬਕ ਰਾਤ 9 ਵਜੇ ਦੇ ਬਾਅਦ ਗੋਲੀਬਾਰੀ ਦਾ ਜਵਾਬ ਦਿੱਤਾ।
ਸੋਗ ਸਭਾ ਵਿਚ ਚਲਾਈਆਂ ਗਈਆਂ ਗੋਲੀਆਂ
ਹੁਣ ਤੱਕ ਪੁਲਸ ਵੱਲੋਂ ਇਸ ਗੱਲ ਦੀ ਜਾਣਕਾਰੀ ਨਹੀਂ ਦਿੱਤੀ ਗਈ ਹੈ ਕਿ ਕਿੰਨੇ ਲੋਕਾਂ ਨੂੰ ਗੋਲੀ ਮਾਰੀ ਗਈ ਹੈ। ਸਾਇਰਾਕਿਊਸ ਫਾਇਰਫਾਈਟਰਜ਼ ਯੂਨੀਅਨ ਵੱਲੋਂ ਦੱਸਿਆ ਗਿਆ ਹੈ ਕਿ ਮਿਡੀਲੈਂਡਸ ਐਵੀਨਿਊ ਵਿਚ ਹੋਈ ਗੋਲੀਬਾਰੀ ਵਿਚ 7 ਲੋਕਾਂ ਨੂੰ ਗੋਲੀ ਮਾਰੀ ਗਈ। ਇਕ ਨਿਊਜ਼ ਵੈਬਸਾਈਟ ਵੱਲੋਂ ਦੱਸਿਆ ਗਿਆ ਕਿ ਗੋਲੀਬਾਰੀ ਉਸ ਸਮੇਂ ਹੋਈ ਜਦੋਂ ਕੁਝ ਲੋਕ ਇਕ ਵਿਅਕਤੀ ਦੀ ਮੌਤ ਮਗਰੋਂ ਸੋਗ ਮਨਾਉਣ ਲਈ ਇਕੱਠੇ ਹੋਏ ਸਨ। ਵੈਬਸਾਈਟ ਨੇ ਦੱਸਿਆ ਕਿ ਰਾਤ ਕਰੀਬ 9:15 ਵਜੇ ਐਂਬੂਲੈਂਸ ਦੀਆਂ ਕਈ ਗੱਡੀਆਂ ਘਟਨਾਸਥਲ ਵੱਲ ਜਾਂਦੀਆਂ ਦੇਖੀਆਂ ਗਈਆਂ। ਵੈਬਸਾਈਟ ਮੁਤਾਬਕ ਘੱਟੋ-ਘੱਟ 10 ਗੋਲੀਆਂ ਚਲਾਈਆਂ ਗਈਆਂ। ਜਿਸ ਜਗ੍ਹਾ ਗੋਲੀਬਾਰੀ ਹੋਈ, ਉਹ ਨਿਊਯਾਰਕ ਤੋਂ ਕਰੀਬ 402 ਕਿਲੋਮੀਟਰ ਦੀ ਦੂਰੀ ‘ਤੇ ਹੈ।


