- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਜੇਲ ਵਾਰਡਰ ਰੰਗੇ ਹੱਥੀਂ ਦਬੋਚਿਆ
ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜਿਲਾ ਜੇਲ ਬਰਨਾਲਾ ਵਿਖੇ ਤਾਇਨਾਤ ਜੇਲ ਵਾਰਡਰ ਹਰਮਨਪ੍ਰੀਤ ਸਿੰਘ ਨੂੰ 17,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੇਲ ਵਾਰਡਰ ਨੂੰ ਸ਼ਿਕਾਇਤਕਰਤਾ ਮੇਜਰ ਸਿੰਘ ਵਾਸੀ ਪਿੰਡ ਸੈਦੋਕੇ, ਮੋਗਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦਾ ਪੁੱਤਰ ਜੋ ਕਿ ਬਰਨਾਲਾ ਜੇਲ ਵਿਖੇ 20 ਸਾਲ ਦੀ ਕੈਦ ਕੱਟ ਰਿਹਾ ਹੈ ਅਤੇ 34 ਦਿਨਾਂ ਦੀ ਮੰਜੂਰਸ਼ੁਦਾ ਛੁੱਟੀ ਕੱਟਣ ਲਈ ਘਰ ਆਇਆ ਅਤੇ ਬਿਮਾਰ ਹੋ ਗਿਆ। ਮੈਡੀਕਲ ਸਰਟੀਫਿਕੇਟ ਦੇ ਅਧਾਰ ‘ਤੇ ਛੁੱਟੀ ਵਿਚ ਵਾਧਾ ਕਰਨ ਬਦਲੇ ਉਕਤ ਜੇਲ ਵਾਰਡਰ 20,000 ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਸੌਦਾ 17,000 ਰੁਪਏ ਵਿਚ ਤੈਅ ਹੋਇਆ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਜੇਲ ਵਾਰਡਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 17,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


