- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਫਾਲ ਕਰਾਰ ਬਾਰੇ ਹੋਰ ਤੱਥ ਜਲਦੀ ਆਉਣਗੇ ਬਾਹਰ: ਰਾਹੁਲ
ਅਮੇਠੀ – ਫਰਾਂਸ ਨਾਲ ਰਾਫ਼ਾਲ ਲੜਾਕੂ ਜਹਾਜ਼ਾਂ ਦੇ ਕਰਾਰ ਨੂੰ ਲੈ ਕੇ ਮੋਦੀ ਸਰਕਾਰ ’ਤੇ ਹੱਲੇ ਜਾਰੀ ਰੱਖਦਿਆਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਇਸ ਕਰਾਰ ਬਾਰੇ ਹੋਰ ਤੱਥ ਜਲਦੀ ਹੀ ਬਾਹਰ ਆਉਣਗੇ। ਇਥੇ ਆਪਣੇ ਸੰਸਦੀ ਹਲਕੇ ਦੀ ਫੇਰੀ ਦੌਰਾਨ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਰਾਹੁਲ ਨੇ ਕਿਹਾ ਕਿ ਰਾਫ਼ਾਲ ਕਰਾਰ ਸਬੰਧਤ ਠੇਕਾ ਹਿੰਦੁਸਤਾਨ ਐਰੋਨੌਟਿਕਸ ਲਿਮਟਿਡ (ਐਚਏਐਲ) ਦੀ ਥਾਂ ਰਿਲਾਇੰਸ ਗਰੁੱਪ ਦੀ ਝੋਲੀ ਪੈਣ ਨਾਲ ਉਨ੍ਹਾਂ ਹੱਥੋਂ ਰੁਜ਼ਗਾਰ ਦੇ ਮੌਕੇ ਖੁੰਝ ਜਾਣਗੇ। ਸੰਸਦੀ ਹਲਕੇ ਦੀ ਦੋ ਰੋਜ਼ਾ ਫੇਰੀ ਦੇ ਆਖਰੀ ਦਿਨ ਰਾਹੁਲ ਨੇ ਕਿਹਾ, ‘ਇਹ ਤਾਂ ਅਜੇ ਸ਼ੁਰੂਆਤ ਹੈ, ਜਲਦੀ ਹੀ ਰਾਫ਼ਾਲ ਕਰਾਰ ਤੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਨੂੰ ਮੁਲਕ ’ਚੋਂ ਭਜਾਉਣ ਵਾਲੇ ਲੋਕਾਂ ਬਾਰੇ ਹੋਰ ਤੱਥ ਸਾਹਮਣੇ ਆਉਣਗੇ। ਸੱਚ ਤੁਹਾਡੇ ਸਾਹਮਣੇ ਹੋਵੇਗਾ ਤੇ ਤੁਸੀਂ ਫ਼ੈਸਲਾ ਕਰ ਸਕੋਗੇ।’ ਰਾਹੁਲ ਨੇ ਆਪਣੇ ਸੰਸਦੀ ਹਲਕੇ ਦੇ ਲੋਕਾਂ ਨੂੰ ਚੇਤੇ ਕਰਵਾਇਆ ਕਿ ਐਚਏਐਲ ਦਾ ਯੂਨਿਟ ਅਮੇਠੀ ਜ਼ਿਲ੍ਹੇ ਵਿੱਚ ਸੀ। ਪਾਰਟੀ ਪ੍ਰਧਾਨ ਨੇ ਦੁਹਰਾਇਆ ਕਿ ਰਾਫ਼ਾਲ ਕਰਾਰ ਲਈ ਸਰਕਾਰੀ ਮਾਲਕੀ ਵਾਲੇ ਐੱਚਏਐਲ ਦੀ ਥਾਂ ਅਨਿਲ ਅੰਬਾਨੀ ਦੇ ਰਿਲਾਇੰਸ ਗਰੁੱਪ ਨੂੰ ਗਲਤ ਤਰੀਕੇ ਨਾਲ ਮੁਕਾਮੀ ਭਾਈਵਾਲ ਬਣਾਇਆ ਗਿਆ ਹੈ।


