- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ, ਭਾਰਤ ਦੇ ਵਿਚਾਲੇ ਵਧਦੇ ਵਿਸ਼ਵਾਸ ਦਾ ਸੰਕੇਤ ਹੈ ਕੋਮਕਾਸਾ: ਮੈਟਿਸ
ਵਾਸ਼ਿੰਗਟਨ – ਭਾਰਤ ਤੇ ਅਮਰੀਕਾ ਦੇ ਵਿਚਾਲੇ ਸੰਚਾਰ ਅਨੁਕੂਲਤਾ ਤੇ ਸੁਰੱਖਿਆ ਸਮਝੌਤੇ ‘ਤੇ ਦਸਤਖਤ ਹੋਣਾ ਦੋਵਾਂ ਦੇਸ਼ਾਂ ਵਿਚਾਲੇ ਵਧਦੇ ਵਿਸ਼ਵਾਸ ਦਾ ਪ੍ਰਤੀਕ ਹੈ। ਇਹ ਗੱਲ ਸੋਮਵਾਰ ਨੂੰ ਰੱਖਿਆ ਮੰਤਰੀ ਜੇਮਸ ਮੈਟਿਸ ਨੇ ਕਹੀ। ਇਸ ਮਹੀਨੇ ਦੀ ਸ਼ੁਰੂਆਤ ‘ਚ ਨਵੀਂ ਦਿੱਲੀ ‘ਚ ਦੋਵਾਂ ਦੇਸ਼ਾਂ ਦੇ ਵਿਚਾਲੇ 2+2 ਗੱਲਬਾਤ ਤੋਂ ਬਾਅਦ ਭਾਰਤ ਤੇ ਅਮਰੀਕਾ ਵਿਚਾਲੇ ਕਮਿਊਨੀਕੇਸ਼ਨ ਐਂਡ ਇਨਫਾਰਮੇਸ਼ਨ ਆਨ ਸਕਿਓਰਿਟੀ ਮੈਮੋਰੈਂਡਮ ਆਫ ਐਗਰੀਮੈਂਟ (ਸਿਸਮੋਆ) ‘ਤੇ ਦਸਤਖਤ ਹੋਏ ਸਨ, ਜੋ ਅਮਰੀਕਾ ਤੋਂ ਭਾਰਤ ‘ਚ ਸੰਚਾਰ ਸੁਰੱਖਿਆ ਉਪਕਰਨਾਂ ਦੇ ਟ੍ਰਾਂਸਫਰ ਦਾ ਰਸਤਾ ਸਾਫ ਕਰਦਾ ਹੈ। ਗੱਲਬਾਤ ‘ਚ ਭਾਰਤ ਵਲੋਂ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਤੇ ਰੱਖਿਆ ਮੰਤਰੀ ਨਿਰਮਲਾ ਸੀਤਾਰਮਣ ਤੇ ਅਮਰੀਕਾ ਵਲੋਂ ਵਿਦੇਸ਼ ਮੰਤਰੀ ਮਾਈਕ ਪੋਂਪੀਓ ਤੇ ਰੱਖਿਆ ਮੰਤਰੀ ਜੇਮਸ ਮੈਟਿਸ ਨੇ ਹਿੱਸਾ ਲਿਆ ਸੀ। ਮੈਟਿਸ ਨੇ ਕਿਹਾ ਕਿ 2+2 ਗੱਲਬਾਤ ਦਾ ‘ਕਾਫੀ ਸਾਕਾਰਾਤਮਕ’ ਨਤੀਜਾ ਆਇਆ ਸੀ। ਮੈਟਿਸ ਨੇ ਪੈਂਟਾਗਨ ‘ਚ ਪੱਤਰਕਾਰਾਂ ਨੂੰ ਕਿਹਾ ਕਿ ਅਸੀਂ ਕੁਝ ਦਸਤਾਵੇਜ਼ਾਂ ‘ਤੇ ਦਸਤਖਤ ਕੀਤੇ ਸਨ, ਜਿਸ ਨੂੰ ਫੌਜੀ ਸਬੰਧਾਂ ‘ਚ ਨੇੜਤਾ ਲਿਆਉਣ ਦੀ ਪਹਿਲ ਕਹਿੰਦਾ ਹਾਂ। ਇਸ ਤੋਂ ਇਲਾਵਾ ਸੁਰੱਖਿਆ ਲਈ ਸੂਚਨਾ ਸਾਂਝੀ ਕਰਨ ਦੀ ਪਹਿਲ ਹੋਈ, ਇਕ ਅਜਿਹੇ ਦੇਸ਼ ਨਾਲ ਜਿਸ ‘ਤੇ ਅਸੀਂ ਵਿਸ਼ਵਾਸ ਕਰਦੇ ਹਾਂ।


