- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟਰੰਪ ਨੇ ਸੰਯੁਕਤ ਰਾਸ਼ਟਰ ਮਹਾਸਭਾ ਦੇ 73ਵੇਂ ਸੈਸ਼ਨ ‘ਚ ਭਾਰਤ ਦੀ ਕੀਤੀ ਸ਼ਲਾਘਾ
ਸੰਯੁਕਤ ਰਾਸ਼ਟਰ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੰਯੁਕਤ ਰਾਸ਼ਟਰ ਮਹਾਸਭਾ ਦੇ 73ਵੇਂ ਸੈਸ਼ਨ ‘ਚ ਵਿਸ਼ਵ ਦੇ ਨੇਤਾਵਾਂ ਨੂੰ ਸੰਬੋਧਿਤ ਕਰਦੇ ਹੋਏ ਆਪਣੇ ਲੱਖਾਂ ਲੋਕਾਂ ਨੂੰ ਗਰੀਬੀ ਤੋਂ ਬਾਹਰ ਕੱਢਣ ਲਈ ਮੰਗਲਵਾਰ ਨੂੰ ਭਾਰਤ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਸੰਯੁਕਤ ਰਾਸ਼ਟਰ ਮਹਾਸਭਾ ਦੀ ਮੰਗਲਵਾਰ ਨੂੰ ਸ਼ੁਰੂ ਹੋਏ ਜਨਰਲ ਡਿਬੇਟ ਨੂੰ ਦੂਜੀ ਵਾਰ ਸੰਬੋਧਿਤ ਕਰਦੇ ਹੋਏ ਟਰੰਪ ਨੇ ਕਿਹਾ, ”ਭਾਰਤ ਹੈ, ਜਿਥੇ ਦਾ ਸਮਾਜ ਮੁਕਤ ਹੈ ਤੇ ਲੱਖਾਂ ਲੋਕਾਂ ਨੂੰ ਸਫਲਤਾਪੂਰਵਕ ਗਰੀਬੀ ਤੋਂ ਉੱਪਰ ਚੁੱਕਦੇ ਹੋਏ ਮੱਧ ਵਰਗ ‘ਚ ਪਹੁੰਚਾ ਦਿੱਤਾ।” ਕਰੀਬ 35 ਮਿੰਟ ਦੇ ਸੰਬੋਧਨ ‘ਚ ਉਨ੍ਹਾਂ ਨੇ ਕਿਹਾ ਸਾਲਾਂ ਤੋਂ ਸੰਯੁਕਤ ਰਾਸ਼ਟਰ ਮਹਾਸਭਾ ਦੇ ਹਾਲ ‘ਚ ਇਤਿਹਾਸ ਦੇਖਿਆ ਗਿਆ। ਉਨ੍ਹਾਂ ਕਿਹਾ ਕਿ ਆਪਣੇ ਦੇਸ਼ਾਂ ਦੀਆਂ ਚੁਣੌਤੀਆਂ, ਆਪਣੇ ਸਮੇਂ ਦੇ ਬਾਰੇ ਇਥੇ ਦੱਸਣ ਆਏ ਲੋਕਾਂ ਨੇ ਆਪਣੇ ਭਾਸ਼ਣਾਂ ਤੇ ਪ੍ਰਸਤਾਵਾਂ ‘ਚ ਵੱਖ-ਵੱਖ ਸਵਾਲ ਪੇਸ਼ ਕੀਤੇ। ਟਰੰਪ ਨੇ ਕਿਹਾ ਕਿ ਇਹ ਸਵਾਲ ਹੈ ਕਿ ਅਸੀਂ ਆਪਣੇ ਬੱਚਿਆਂ ਲਈ ਕਿਸ ਤਰ੍ਹਾਂ ਦੀ ਦੁਨੀਆ ਛੱਡ ਕੇ ਜਾਵਾਂਗੇ ਤੇ ਕਿਸ ਤਰ੍ਹਾਂ ਦਾ ਦੇਸ਼ ਉਨ੍ਹਾਂ ਨੂੰ ਉਤਰਾਧਿਕਾਰ ‘ਚ ਮਿਲੇਗਾ।


