- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਵੱਲੋਂ ਥਾਣੇਦਾਰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਥਾਣਾ ਖੂਹੀਖੇੜਾ, ਫਾਜਿਲਕਾ ਵਿਖੇ ਤਾਇਨਾਤ ਸਬ ਇੰਸਪੈਕਟਰ, ਬਲਜੀਤ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੀ ਸਬ ਇੰਸਪੈਕਟਰ ਬਲਜੀਤ ਸਿੰਘ ਨੂੰ ਸ਼ਿਕਾਇਕਕਰਤਾ ਕੁਲਦੀਪ ਸਿੰਘ ਵਾਸੀ ਪਿੰਡ ਘੱਟਿਆ ਵਾਲੀ ਜੱਟਾਂ ਜਿਲਾ ਫਾਜਿਲਕਾ ਦੀ ਸ਼ਿਕਾਇਤ ‘ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਸਬ ਇੰਸਪੈਕਟਰ ਵਲੋਂ ਖੂਹੀਖੇੜਾ ਥਾਣੇ ਵਿਚ ਦਰਜ ਮੁਕੱਦਮੇ ਵਿਚ ਉਸ ਦੀ ਮਦਦ ਕਰਨ ਬਦਲੇ 10,000 ਰੁਪਏ ਦੀ ਰਿਸ਼ਵਤ ਮੰਗ ਕੀਤੀ ਗਈ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਬ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਉਕਤ ਦੋਸ਼ੀ ਵਿਰੁੱਧ ਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


