- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟਰੰਪ ਨੇ ਕੈਵਨਾਗ ਖਿਲਾਫ ਐੱਫ.ਬੀ.ਆਈ. ਜਾਂਚ ਦੇ ਆਦੇਸ਼ ਦਿੱਤੇ
ਵਾਸ਼ਿੰਗਟਨ – ਡੈਮੋਕ੍ਰੇਟ ਮੈਂਬਰਾਂ ਦੀ ਮੰਗ ‘ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੁਪਰੀਮ ਕੋਰਟ ਦੇ ਜੱਜ ਅਹੁਦੇ ਲਈ ਨਾਮਜ਼ਦ ਉਮੀਦਵਾਰ ਬ੍ਰੈਟ ਕੈਵਨਾਗ ਖਿਲਾਫ ਯੌਨ ਉਤਪੀੜਨ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਟਰੰਪ ਦੇ ਇਸ ਕਦਮ ਤੋਂ ਸੁਪਰੀਮ ਕੋਰਟ ਦੇ ਜੱਜ ਦੇ ਤੌਰ ‘ਤੇ ਕੈਵਨਾਗ ਦੀ ਨਿਯੁਕਤੀ ਨੂੰ ਮਿਲੀ ਸੀਨੇਟ ਦੀ ਮਨਜ਼ੂਰੀ ‘ਤੇ ਸ਼ੱਕ ਪੈਦਾ ਹੋ ਗਿਆ ਹੈ। ਇਸ ਦੇ ਨਾਲ ਹੀ ਐੱਫ.ਬੀ.ਆਈ. ਨੂੰ ਇਕ ਹਫਤੇ ਦੇ ਅੰਦਰ ਜਾਂਚ ਪੂਰੀ ਕਰਨ ਲਈ ਕਿਹਾ ਗਿਆ ਹੈ। ਇਸ ਦਾ ਮਤਲਬ ਹੈ ਕਿ ਸੁਪਰੀਮ ਦੇ ਜੱਜ ਅਹੁਦੇ ‘ਤੇ ਕੈਵਨਾਗ ਦੀ ਨਿਯੁਕਤੀ ਤੋਂ ਕਰੀਬ ਇਕ ਹਫਤੇ ਦੀ ਦੇਰੀ ਹੋਵੇਗੀ। ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ, ”ਮੈਂ ਐੱਫ.ਬੀ.ਆਈ ਨੂੰ ਮਾਮਲੇ ਦੀ ਜਾਂਚ ਪੂਰੀ ਕਰਨ ਦੇ ਆਦੇਸ਼ ਦਿੱਤੇ ਹਨ। ਜਿਵੇਂ ਸੀਨੇਟ ਨੇ ਅਪੀਲ ਕੀਤੀ ਸੀ ਕਿ ਇਹ ਜਾਂਚ ਇਕ ਹਫਤੇ ਦੇ ਅੰਦਰ ਪੂਰੀ ਹੋਣੀ ਚਾਹੀਦੀ ਹੈ।”


