- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨੂਹੰ ਦੇ ਜਿੰਨਾਂ ਪਿੰਡਾਂ ਵਿਚ ਡਿਪਥੀਰਿਆ ਦੇ ਰੋਗੀ ਹਨ, ਉਨਾਂ ਦੀ ਪਛਾਣ ਕੀਤੀ ਗਈ ਹੈ – ਸਿਹਤ ਮੰਤਰੀ
ਚੰਡੀਗੜ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਮੇਵਾਤ ਦੇ ਨੂਹੰ ਦੇ ਜਿੰਨਾਂ ਪਿੰਡਾਂ ਵਿਚ ਡਿਪਥੀਰਿਆ ਦੇ ਰੋਗੀ ਪਾਏ ਗਏ ਹਨ, ਉਨਾਂ ਦੀ ਪਛਾਣ ਕਰ ਲਈ ਗਈ ਹੈ| ਇੰਨਾਂ ਪਿੰਡਾਂ ਵਿਚ ਸਾਰੇ ਲੋਕਾਂ ਦੇ ਟੀਕਾਕਰਣ ਲਈ ਟੀਮਾਂ ਭੇਜੀ ਜਾ ਰਹੀ ਹੈ| ਸ੍ਰੀ ਵਿਜ ਨੇ ਕਿਹਾ ਕਿ ਇੰਨਾਂ ਪਿੰਡਾਂ ਵਿਚ ਸਿਹਤ ਵਿਭਾਗ ਦੀ ਟੀਮਾਂ ਘਰ-ਘਰ ਜਾ ਕੇ ਨਾ ਸਿਰਫ ਲੋਕਾਂ ਦੀ ਜਾਂਚ ਕਰੇਗੀ, ਸਗੋਂ ਉਨਾਂ ਨੂੰ ਰੋਗ ਪ੍ਰਤੀਰੋਧੀ ਟੀਕੇ ਵੀ ਲਗਾਏਗੀ| ਉਨਾਂ ਕਿਹਾ ਕਿ ਇਸ ਖੇਤਰ ਵਿਚ ਕੁਝ ਲੋਕ ਆਪਣੀ ਧਾਰਿਮਕ ਮਾਨਤਵਾਂ ਨੂੰ ਆਧਾਰ ਬਣਾ ਕੇ ਟੀਕਾਕਰਣ ਨਹੀਂ ਕਰਵਾਉਂਦੇ ਹਨ, ਜਿਸ ਕਾਰਣ ਬਿਮਾਰੀ ਗੰਭੀਰ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ| ਇੰਨਾਂ ਪਿੰਡਾਂ ਵਿਚ ਰੋਗੀਆਂ ਦੀ ਰੋਕਥਾਮ ਲਈ ਟੀਕਾਕਰਣ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਆਦੇਸ਼ ਦਿੱਤੇ ਗਏ ਹਨ| ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਵੀ ਬਿਮਾਰੀਆਂ ਦੀ ਰੋਕਥਾਮ ਲਈ ਵਿਸ਼ੇਸ਼ ਯੋਜਨਾ ਦੇ ਤਹਿਤ ਕੰਮ ਕੀਤਾ ਜਾ ਰਿਹਾ ਹੈ, ਜਿਸ ਦੇ ਨਤੀਜੇ ਵੱਜੋਂ ਪਿਛਲੇ ਸਾਲਾਂ ਦੇ ਮੁਕਾਬਲਸ ਹੋਰ ਸਾਲ ਰੋਗੀਆਂ ਦੀ ਗਿਣਤੀ ਵਿਚ ਕਮੀ ਆ ਰਹੀ ਹੈ|


