- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੌਜ਼ੂਦਾ ਸਰਕਾਰ ਨੇ ਲਗਭਗ 58,000 ਲੋਕਾਂ ਨੂੰ ਨੌਕਰੀਆਂ ਤੇ ਰੁਜ਼ਗਾਰ ਦਿੱਤਾ ਹੈ – ਸਿਹਤ ਮੰਤਰੀ
ਚੰਡੀਗੜ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਦੁਸ਼ਯੰਤ ਚੌਟਾਲਾ ਬਿਨਾਂ ਤੱਥਾਂ ਦੇ ਆਧਾਰ ‘ਤੇ ਬੋਲਦੇ ਹਨ ਅਤੇ ਉਸ ਨੂੰ ਬੋਲਣ ਤੋਂ ਪਹਿਲਾਂ ਆਂਕੜਿਆਂ ਦੀ ਸਹੀ ਜਾਣਕਾਰੀ ਪ੍ਰਾਪਤ ਕਰਨੀ ਚਾਹੀਦੀ ਹੈ| ਸ੍ਰੀ ਵਿਜ ਨੇ ਅੱਜ ਇੱਥੇ ਇਨੈਲੋ ਦੇ ਦੁਸ਼ਯੰਤ ਚੌਟਾਲਾ ‘ਤੇ ਨੌਕਰੀਆਂ ਬਾਰੇ ਦਿੱਤੇ ਗਏ ਬਿਆਨ ‘ਤੇ ਟਿਪੱਣੀ ਕਰਦੇ ਕਿਹਾ ਕਿ ਉਨਾਂ ਦੀ ਸਰਕਾਰ ਦੌਰਾਨ ਅਜੇ ਤਕ ਲਗਭਗ 58,000 ਲੋਕਾਂ ਨੂੰ ਨੌਕਰੀਆਂ ਤੇ ਰੁਜ਼ਗਾਰ ਦਿੱਤਾ ਹੈ| ਇੰਨਾਂ ਵਿਚ ਅਜੇ ਤਕ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਤੇ ਐਚ.ਪੀ.ਐਸ.ਸੀ. ਵੱਲੋਂ ਲਗਭਗ 30,000 ਸਰਕਾਰੀ ਨੌਕਰੀਆਂ ਦਿੱਤੀਆਂ ਹਨ| ਇਸ ਤੋਂ ਇਲਾਵਾ ਸਕਸ਼ਮ ਯੁਵਾ ਯੋਜਨਾ ਦੇ ਤਹਿਤ 28,000 ਨੌਜੁਆਨਾਂ ਨੂੰ ਰੁਜ਼ਗਾਰ ਮਹੁੱਇਆ ਕਰਵਾਇਆ ਹੈ, ਜੋ ਕਿ ਰਾਜ ਦੇ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰ ਰਹੇ ਹਨ| ਸਿਹਤ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਲਗਭਗ 40 ਤੋਂ 50 ਹਜ਼ਾਰ ਨੌਕਰੀਆਂ ਪਾਇਪ ਲਾਇਨ ਵਿਚ ਹਨ, ਜਿਸ ਲਈ ਭਰਤੀ ਪ੍ਰਕ੍ਰਿਆ ਚਲ ਰਹੀ ਹੈ| ਉਨਾਂ ਕਿਹਾ ਕਿ ਸਾਡੀ ਸਰਕਾਰ ਨੌਜੁਆਨਾਂ ਨੂੰ ਉਨਾਂ ਦੀ ਯੋਗਤਾ ਤੇ ਮੈਰਿਟ ਦੇ ਆਧਾਰ ‘ਤੇ ਨੌਕਰੀਆਂ ਦੇਣ ਦਾ ਕੰਮ ਕਰਦੀ ਹੈ, ਜਿਸ ਵਿਚ ਭਾਈ-ਭਤੀਜਾਵਾਦ ਅਤੇ ਖੇਤਰਵਾਦ ਦੀ ਕੋਈ ਥਾਂ ਨਹੀਂ ਹੈ| ਉਨਾਂ ਕਿਹਾ ਕਿ ਮੁੱਖ ਮੰਤਰੀ ਇਕ ਮਜਬੂਤ ਮੁੱਖ ਮੰਤਰੀ ਹਨ, ਜੋ ਕਿ ਸਹੀ ਸਮੇਂ ਅਤੇ ਥਾਂ ‘ਤੇ ਆਪਣੀ ਗੱਲ ਨੂੰ ਰੱਖਦੇ ਹਨ| ਕਾਂਗਰਸ ਇਕ ਟੁਕੜਿਆਂ ਵਿਚ ਵੰਡੀ ਪਾਰਟੀ ਹੈ, ਉਸ ਦੀ ਸੱਤਾ ਵਿਚ ਆਉਣ ਦੀ ਉਮੀਦ ਨਹੀਂ ਰੱਖਣੀ ਚਾਹੀਦੀ ਹੈ|


