- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਜਾਂ ਨੂੰ ਰੋਹਿੰਗੀਆ ਸ਼ਰਨਾਰਥੀਆਂ ਬਾਰੇ ਵੇਰਵੇ ਇਕੱਤਰ ਕਰਨ ਦੇ ਨਿਰਦੇਸ਼
ਕੋਲਕਾਤਾ – ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਰਾਜ ਸਰਕਾਰਾਂ ਨੂੰ ਆਪੋ ਆਪਣੇ ਖੇਤਰਾਂ ਵਿੱਚ ਰਹਿੰਦੇ ਰੋਹਿੰਗੀਆ ਸ਼ਰਨਾਰਥੀਆਂ ਦੀ ਪਛਾਣ ਕਰਨ ਤੇ ਉਨ੍ਹਾਂ ਦੇ ਬਾਇਓਮੀਟ੍ਰਿਕ ਵੇਰਵੇ ਇਕੱਤਰ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰਾਂ ਵੱਲੋਂ ਇਕੱਤਰ ਕੀਤੇ ਵੇਰਵਿਆਂ ਦੀਆਂ ਰਿਪੋਰਟਾਂ ਕੇਂਦਰ ਕੂਟਨੀਤਕ ਚੈਨਲਾਂ ਰਾਹੀਂ ਮਿਆਂਮਾਰ ਸਰਕਾਰ ਨੂੰ ਭੇਜੇਗਾ। ਗ੍ਰਹਿ ਮੰਤਰੀ ਨੇ ਪੂਰਬੀ ਜ਼ੋਨਲ ਕੌਂਸਲ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ‘‘ਅਸੀਂ ਇਸ ਮੁੱਦੇ ’ਤੇ ਰਾਜਾਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਚੁੱਕੇ ਹਾਂ। ਰਾਜਾਂ ਨੂੰ ਕਿਹਾ ਗਿਆ ਕਿ ਉਨ੍ਹਾਂ ਦੀ ਪਛਾਣ ਕੀਤੀ ਜਾਵੇ ਤੇ ਬਾਇਓਮੀਟ੍ਰਿਕ ਵੇਰਵੇ ਇਕੱਤਰ ਕੀਤੇ ਜਾਣ।’’ ਕੇਂਦਰੀ ਗ੍ਰਹਿ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਤੇ ਝਾਰਖੰਡ ਦੇ ਮੁੱਖ ਮੰਤਰੀ ਰਘੂਵਰ ਦਾਸ ਨੇ ਸ਼ਿਰਕਤ ਕੀਤੀ ਜਦਕਿ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤੇ ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਆਪੋ ਆਪਣੇ ਨੁਮਾਇੰਦੇ ਮੀਟਿੰਗ ਲਈ ਭੇਜੇ। ਰਾਜਨਾਥ ਸਿੰਘ ਨੇ ਆਖਿਆ ਕਿ ਸਰਕਾਰ ਮਾਓਵਾਦ, ਅਤਿਵਾਦ ਤੇ ਦਹਿਸ਼ਤਵਾਦ ਜਿਹੇ ਖ਼ਤਰਿਆਂ ਨਾਲ ਨਜਿੱਠਣ ਲਈ ਢੁਕਵੇਂ ਕਦਮ ਚੁੱਕ ਰਹੀ ਹੈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਗ੍ਰਹਿ ਮੰਤਰਾਲੇ ਨੇ ਰਾਜਾਂ ਵਿੱਚ ਕੇਂਦਰੀ ਬਲਾਂ ਦੀ ਤਾਇਨਾਤੀ ਲਈ ਪੇਸ਼ਗੀ ਅਦਾਇਗੀ ਦੀ ਸ਼ਰਤ ਹਟਾਉਣ ਦਾ ਫ਼ੈਸਲਾ ਕੀਤਾ ਹੈ।


