- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜਸਟਿਸ ਰੰਜਨ ਗੋਗੋਈ ਸੁਪਰੀਮ ਕੋਰਟ ਦੇ 46ਵੇਂ ਚੀਫ਼ ਜਸਟਿਸ ਬਣੇ
ਨਵੀਂ ਦਿੱਲੀ – ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਜਸਟਿਸ ਰੰਜਨ ਗੋਗੋਈ (63) ਨੂੰ ਅੱਜ ਮੁਲਕ ਦੇ 46ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ। ਇਸ ਮਗਰੋਂ ਉਨ੍ਹਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਸੁਪਰੀਮ ਕੋਰਟ ’ਚ ਕੇਸਾਂ ਦੀ ਫੌਰੀ ਸੁਣਵਾਈ ਮਾਪਦੰਡ ਤੈਅ ਹੋਣ ਤਕ ਰੋਕੀ ਜਾਂਦੀ ਹੈ। ਜਸਟਿਸ ਗੋਗੋਈ, ਜਿਨ੍ਹਾਂ ਅੰਗਰੇਜ਼ੀ ’ਚ ਸਹੁੰ ਚੁੱਕੀ, ਦਾ ਕਾਰਜਕਾਲ 13 ਕੁ ਮਹੀਨੇ ਤੋਂ ਵੱਧ ਦਾ ਹੋਵੇਗਾ ਅਤੇ ਉਹ 17 ਨਵੰਬਰ 2019 ਨੂੰ ਸੇਵਾਮੁਕਤ ਹੋਣਗੇ। ਉਹ ਉੱਤਰ ਪੂਰਬ ਦੇ ਪਹਿਲੇ ਵਿਅਕਤੀ ਹਨ ਜੋ ਨਿਆਂਪਾਲਿਕਾ ਦੀ ਸਿਖਰਲੀ ਪੁਜ਼ੀਸ਼ਨ ਤਕ ਪਹੁੰਚੇ ਹਨ। ਜਸਟਿਸ ਦੀਪਕ ਮਿਸ਼ਰਾ ਦੇ ਮੰਗਲਵਾਰ ਨੂੰ 65 ਸਾਲ ਦੀ ਉਮਰ ’ਚ ਰਿਟਾਇਰ ਹੋਣ ਮਗਰੋਂ ਉਨ੍ਹਾਂ ਸਹੁੰ ਚੁੱਕੀ ਹੈ। ਰਾਸ਼ਟਰਪਤੀ ਭਵਨ ਦੇ ਇਤਿਹਾਸਕ ਦਰਬਾਰ ਹਾਲ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਐਚ ਡੀ ਦੇਵੇਗੌੜਾ ਸਮੇਤ ਕਈ ਹੋਰ ਆਗੂ ਹਾਜ਼ਰ ਸਨ। ਨਵੇਂ ਬਣੇ ਚੀਫ਼ ਜਸਟਿਸ ਨੇ ਸੁਪਰੀਮ ਕੋਰਟ ’ਚ ਦਿਨ ਦੀ ਸ਼ੁਰੂਆਤ ਵੱਖ ਵੱਖ ਬੈਂਚਾਂ ਲਈ ਮੁਕੱਦਮਿਆਂ ਦੀ ਵੰਡ ਦਾ ਨਵਾਂ ਰੋਸਟਰ ਬਣਾਉਣ ਦੇ ਨਾਲ ਕਰਦਿਆਂ ਫ਼ੈਸਲਾ ਕੀਤਾ ਕਿ ਜਨਿਹੱਤ ਪਟੀਸ਼ਨਾਂ ਦੀ ਸੁਣਵਾਈ ਉਹ ਖੁਦ ਅਤੇ ਦੂਜੇ ਸੀਨੀਅਰ ਜਸਟਿਸ ਮਦਨ ਬੀ ਲੋਕੁਰ ਦੀ ਅਗਵਾਈ ਹੇਠਲੀ ਬੈਂਚ ਕਰੇਗੀ। ਉਨ੍ਹਾਂ ਵਕੀਲਾਂ ਨੂੰ ਕਿਹਾ ਕਿ ਪਹਿਲ ਦੇ ਆਧਾਰ ’ਤੇ ਮਾਮਲਿਆਂ ਦੇ ਦੇਰੀ ਨਾਲ ਜ਼ਿਕਰ ਅਤੇ ਸੁਣਵਾਈ ਲਈ ਮਾਪਦੰਡ ਤੈਅ ਕੀਤੇ ਜਾਣਗੇ।


